For the best experience, open
https://m.punjabitribuneonline.com
on your mobile browser.
Advertisement

ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਇਕੱਤਰਤਾ

09:03 AM May 07, 2024 IST
ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਇਕੱਤਰਤਾ
ਗੁਰੂ ਅਮਰਦਾਸ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਰਾਜਿੰਦਰ ਸਿੰਘ ਮਹਿਤਾ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਮਈ
ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਦੇ 450 ਸਾਲਾ ਗੁਰਤਾਗੱਦੀ ਦਿਵਸ ਤੇ ਗੁਰੂ ਅਮਰਦਾਸ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਕਾਰਸੇਵਾ, ਉਦਾਸੀ ਤੇ ਨਿਰਮਲੇ ਸੰਪ੍ਰਦਾਵਾਂ, ਸਿੰਘ ਸਭਾਵਾਂ, ਟਕਸਾਲਾਂ, ਸਿੱਖ ਬੁੱਧੀਜੀਵੀਆਂ ਤੇ ਵਿਦਵਾਨਾਂ ਨਾਨ ਮੀਟਿੰਗ ਕਰ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਹੈ। ਗੋਇੰਦਵਾਲ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਇਸ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਵਿੱਚ ਸਤੰਬਰ ਮਹੀਨੇ ਮਨਾਈ ਜਾਣ ਵਾਲੀਆਂ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਚਾਰ ਚਰਚਾ ਕਰਦਿਆ ਵੱਖ-ਵੱਖ ਜਥੇਬੰਦੀਆਂ ਵੱਲੋਂ ਪੁੱਜੇ ਨੁਮਾਇੰਦਿਆਂ ਦੇ ਸੁਝਾਅ ਪ੍ਰਾਪਤ ਕੀਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸੁਝਾਵਾਂ ਨੂੰ ਨੋਟ ਕਰ ਲਿਆ ਗਿਆ ਹੈ ਅਤੇ ਸ਼ਤਾਬਦੀ ਦੇ ਸਮੁੱਚੇ ਸਮਾਗਮ ਇਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਉਲੀਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਵੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪ੍ਰਾਪਤ ਹੋਏ ਸੁਝਾਵਾਂ ਅਨੁਸਾਰ ਹੋਰ ਸਮਾਗਮ ਵੀ ਉਲੀਕੇ ਜਾਣਗੇ, ਉਨ੍ਹਾਂ ਦੀ ਰੂਪ-ਰੇਖਾ ਤੈਅ ਕਰਕੇ ਜਲਦ ਹੀ ਸੰਗਤ ਨੂੰ ਦੱਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਪੰਥਕ ਜਾਹੋ-ਜਲਾਲ ਵਾਲੇ ਅਤੇ ਦੇਸ਼ ਦੁਨੀਆਂ ਵਿੱਚ ਵਸਦੀ ਸੰਗਤ ਲਈ ਯਾਦਗਾਰ ਹੋਣਗੇ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।
ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਰਵਿੰਦਰ ਸਿੰਘ ਬ੍ਰਹਮਪੁਰਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਗੁਰਬਚਨ ਸਿੰਘ ਕਰਮੂੰਵਾਲਾ, ਅਮਰਜੀਤ ਸਿੰਘ ਭਲਾਈਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਬੰਡਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਦਮਦਮੀ ਟਕਸਾਲ ਮਹਿਤਾ ਤੋਂ ਬਾਬਾ ਸਾਹਿਬ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×