ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਦੇ ਸਮਾਗਮਾਂ ਸਬੰਧੀ ਇਕੱਤਰਤਾ

08:19 AM Jul 08, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਵਿਸ਼ਾਲ ਨਗਰ ਕੀਰਤਨ ਵੱਖ ਵੱਖ ਧਾਰਮਿਕ ਅਸਥਾਨਾਂ ਤੋਂ ਸਜਾਉਣ ਦਾ ਫ਼ੈਸਲਾ ਕੀਤਾ ਗਿਆ, ਜਿਸ ਸਬੰਧੀ ਪਹਿਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਤੋਂ ਪਹਿਲੀ ਸਤੰਬਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਭਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਇਲਾਕੇ ਮੋਹਤਬਰ ਤੇ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Advertisement

Advertisement