ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਤਕਾ ਚੈਂਪੀਅਨਸ਼ਿਪ: ਦਿੱਲੀ ਨੇ 115 ਮੈਡਲ ਜਿੱਤੇ

09:04 AM Sep 12, 2024 IST
ਗਤਕਾ ਜੇਤੂਆਂ ਨਾਲ ਦਿੱਲੀ ਕਮੇਟੀ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 8ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸੰਗਰੂਰ ਵਿੱਚ ਕਰਵਾਈ ਗਈ ਸੀ।
ਇਸ ਵਿੱਚ ਦਿੱਲੀ ਗਤਕਾ ਐਸੋਸੀਏਸ਼ਨ ਵੱਲੋਂ ਹਿੱਸਾ ਲੈਣ ਵਾਲੇ 130 ਖਿਡਾਰੀਆਂ ਨੇ 115 ਮੈਡਲ ਜਿੱਤ ਲਏ ਹਨ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਸੰਗਰੂਰ ਵਿਚ ਹੋਈ ਕੌਮੀ ਚੈਂਪੀਅਨਸ਼ਿਪ ਵਿਚ ਦੇਸ਼ ਭਰ ਵਿੱਚੋਂ 25 ਰਾਜਾਂ ਦੀਆਂ ਟੀਮਾਂ ਨੇ ਸ਼ਮੂਲੀਅਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਦਿੱਲੀ ਦੇ ਗਤਕਾ ਖਿਡਾਰੀਆਂ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ। ਰਾਜਧਾਨੀ ਤੋਂ 130 ਖਿਡਾਰੀ ਗਏ ਸਨ ਜਿਨ੍ਹਾਂ ਨੇ 115 ਮੈਡਲ ਆਪਣੀ ਝੋਲੀ ਪਾਏ। ਉਨ੍ਹਾਂ ਕਿਹਾ ਕਿ ਅੱਜ ਗਤਕਾ ਓਲੰਪਿਕ ਖੇਡਾਂ ਵਿਚ ਵੀ ਸ਼ਾਮਲ ਹੋਣ ਜਾ ਰਿਹਾ ਹੈ।

Advertisement

Advertisement