ਗਤਕਾ: ਹਰਸਾਹਿਬ ਨੇ ਸੋਨ ਤਗਮਾ ਜਿੱਤਿਆ
07:13 AM Sep 30, 2024 IST
ਦਸੂਹਾ: ਇੱਥੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਪੰਜਾਬ ਦੀਆਂ 2024-25’ ਦੇ ਗਤਕਾ ਮੁਕਾਬਲਿਆਂ ਵਿੱਚ ਕੈਂਬਰਿਜ ਇੰਟਰਨੈਸ਼ਨ ਸਕੂਲ ਦਸੂਹਾ ਦੇ ਹਰਸਾਹਿਬ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮਾ ਜਿੱਤਿਆ ਹੈ। ਇਸ ਸਬੰਧੀ ਪ੍ਰਿੰਸੀਪਲ ਓਪੀ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਵੱਡੀ ਗਿਣਤੀ ’ਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਦੇ ਸਕੂਲ ਦੇ ਤੀਸਰੀ ਜਮਾਤ ਦੇ ਵਿਦਿਆਰਥੀ ਹਰਸਾਹਿਬ ਸਿੰਘ ਨੇ ਗਤਕਾ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਾਸਲ ਐਜੂਕੇਸ਼ਨ ਦੇ ਅਹੁਦੇਦਾਰਾਂ ਅਤੇ ਪ੍ਰਾਇਮਰੀ ਵਿੰਗ ਦੇ ਮੁਖੀ ਸ਼ੋਰਬਰੀ ਘੋਸ਼ ਨੇ ਹਰਸਾਹਿਬ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। -ਪੱਤਰ ਪ੍ਰੇਰਕ
Advertisement
Advertisement