ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਤਕਾ: ਹਰਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ

08:42 AM Aug 11, 2023 IST
ਰਤੀਆ ਵਿੱਚ ਗਤਕਾ ਦੀ ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਰਤੀਆ (ਪੱਤਰ ਪ੍ਰੇਰਕ): ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਗੁਹਾਟੀ, ਆਸਾਮ ਵਿੱਚ ਕਰਵਾਈ ਜਾ ਰਹੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 ਵਿੱਚ ਲੜਕੇ ਅਤੇ ਲੜਕੀਆਂ ਦੇ ਵਰਗ ਵਿੱਚ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਵਿੱਚ ਹਰਿਆਣਾ ਰਾਜ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਪੰਜਾਬ ਨੇ ਪਹਿਲਾ, ਦਿੱਲੀ ਨੇ ਦੂਜਾ ਅਤੇ ਹਰਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਹਰਿਆਣਾ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਵਰਨ ਸਿੰਘ ਰਤੀਆ ਨੇ ਹਰਿਆਣਾ ਵਾਸੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਗਤਕਾ ਮੁਕਾਬਲੇ ਵਿੱਚ ਸਿਰਸਾ, ਫਤਿਹਾਬਾਦ, ਹਿਸਾਰ, ਰੋਹਤਕ, ਪਾਣੀਪਤ, ਯਮੁਨਾਨਗਰ, ਪੰਚਕੂਲਾ ਆਦਿ ਜ਼ਿਲ੍ਹੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 102 ਖਿਡਾਰੀਆਂ ਨੇ ਹਿੱਸਾ ਲਿਆ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਹਰਿਆਣਾ ਟੀਮ ਦੇ ਕੋਆਰਡੀਨੇਟਰ ਪ੍ਰਿੰਸੀਪਲ ਜਸਬੀਰ ਕੌਰ ਨੂੰ ਟਰਾਫੀ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement