ਗੱਤਕਾ: ਸਿੰਗਲ ਸੋਟੀ ਵਿੱਚ ਹਿੰਮਤ ਸਿੰਘ ਅੱਵਲ
05:35 PM Jun 23, 2023 IST
ਮਸਤੂਆਣਾ ਸਾਹਿਬ: ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋਂ ਜੂਨੀਅਰ ਅਤੇ ਸੀਨੀਅਰ ਲੜਕੇ-ਲੜਕੀਆਂ ਦੀ ਗੱਤਕਾ ਚੈਂਪੀਅਨਸ਼ਿਪ ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਸ਼ੁਰੂ ਹੋਈ। ਚੈਂਪੀਅਨਸ਼ਿਪ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਲੀਆਂ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜਥੇਦਾਰ ਸ਼ਾਹਬਾਜ਼ ਸਿੰਘ ਡਸਕਾ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਮੌਜੂਦ ਸਨ। ਇਸ ਮੌਕੇ ਹੋਏ 14 ਸਾਲ ਵਰਗ ਵਿੱਚ ਸਿੰਗਲ ਸੋਟੀ ਮੁਕਾਬਲੇ ਵਿੱਚ ਹਿੰਮਤ ਸਿੰਘ ਨੇ ਪਹਿਲਾ, ਮੋਹਕਮ ਸਿੰਘ ਨੇ ਦੂਸਰਾ ਅਤੇ ਜਸਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਮੁਕਾਬਲੇ ਵਿੱਚ ਹਰਮਨ ਸਿੰਘ ਨੇ ਪਹਿਲਾ, ਰਸਵਿੰਦਰ ਸਿੰਘ ਨੇ ਦੂਸਰਾ ਅਤੇ ਮਹਿਕਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। -ਪੱਤਰ ਪ੍ਰੇਰਕ
Advertisement
Advertisement