ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮਦਨ ਤੋਂ ਵੱਧ ਜਾਇਦਾਦ ਕੇਸ ’ਚ ਗੌਰਵ ਗੁਪਤਾ ਗ੍ਰਿਫ਼ਤਾਰ

06:14 AM Jul 06, 2024 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਲਈ ਮੁਹਾਲੀ ਥਾਣੇ ਵਿੱਚ ਦਰਜ ਕੀਤੇ ਮਾਮਲੇ ਵਿੱਚ ਸਾਬਕਾ ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫ਼ਰਾਰ ਸਾਥੀ ਕੁਰਾਲੀ ਦੇ ਸਾਬਕਾ ਕੌਂਸਲਰ ਗੌਰਵ ਗੁਪਤਾ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ’ਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਵੱਲੋਂ ਆਮਦਨ ਦੇ ਵਸੀਲਿਆਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦਾ ਦੋਸ਼ ਹੈ।
ਇਸ ਮਾਮਲੇ ਵਿੱਚ ਵਿਜੀਲੈਂਸ ਗਿਰੀਸ਼ ਵਰਮਾ ਸਮੇਤ ਉਸ ਦੇ ਸਾਥੀਆਂ ਸੰਜੀਵ ਕੁਮਾਰ ਵਾਸੀ ਖਰੜ ਅਤੇ ਪਵਨ ਸ਼ਰਮਾ ਵਾਸੀ ਪੰਚਕੂਲਾ ਜੋ ਕਲੋਨਾਈਜ਼ਰ ਹਨ, ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਕੌਂਸਲਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖ਼ਰੀਦੀਆਂ ਸਨ। ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਕਾਰਜਸਾਧਕ ਅਫ਼ਸਰ ਰਹਿ ਚੁੱਕਾ ਹੈ ਤੇ ਲੋਕਲ ਬਿਲਡਰਾਂ ਨੂੰ ਕਥਿਤ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ। ਇਸ ਇਵਜ਼ ਵਿੱਚ ਉਹ ਉਕਤ ਬਿਲਡਰਾਂ ਦੇ ਖਾਤਿਆਂ ’ਚੋਂ ਆਪਣੀ ਪਤਨੀ ਅਤੇ ਬੇਟੇ ਦੇ ਨਾਂ ’ਤੇ ਬੈਂਕ ਐਂਟਰੀਆਂ ਕਰਵਾ ਕੇ ਨਾਜਾਇਜ਼ ਪੈਸੇ ਇਕੱਠੇ ਕਰਦਾ ਸੀ। ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰਮਾ, ਜੋ ਵਿਦੇਸ਼ ਵਿੱਚ ਰਹਿ ਰਿਹਾ ਹੈ, ਬਾਰੇ ਪਤਾ ਲੱਗਾ ਹੈ ਕਿ ਉਸ ਨੂੰ ਵੀ ਕੱੁਝ ਬਿਲਡਰਾਂ ਤੋਂ ਵਿੱਤੀ ਸਹਾਇਤਾ ਮਿਲੀ ਸੀ। ਧੋਖਾਧੜੀ ਨਾਲ ਇਕੱਠੇ ਕੀਤੇ ਪੈਸੇ ਦੀ ਵਰਤੋਂ ਜਾਇਦਾਦ ਖ਼ਰੀਦਣ ਲਈ ਕੀਤੀ ਗਈ ਦੱਸੀ ਜਾ ਰਹੀ ਹੈ।

Advertisement

Advertisement