ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੌਰੀ ਲੰਕੇਸ਼ ਹੱਤਿਆ ਮਾਮਲੇ ਦੇ ਮੁਲਜ਼ਮ ਨੂੰ ਕੋਈ ਅਹੁਦਾ ਨਹੀਂ ਦਿੱਤਾ: ਸ਼ਿੰਦੇ

07:42 AM Oct 21, 2024 IST

ਮੁੰਬਈ, 20 ਅਕਤੂਬਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਨੇ ਪੱਤਰਕਾਰ ਗੌਰੀ ਲੰਕੇਸ਼ ਦੀ 2017 ਵਿੱਚ ਹੋਈ ਹੱਤਿਆ ਦੇ ਮੁਲਜ਼ਮ ਸ੍ਰੀਕਾਂਤ ਪੰਗਾਰਕਰ ਨੂੰ ਜਾਲਨਾ ਜ਼ਿਲ੍ਹੇ ਵਿੱਚ ਕੋਈ ਵੀ ਅਹੁਦਾ ਦੇਣ ’ਤੇ ਰੋਕ ਲਾ ਦਿੱਤੀ ਹੈ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀਕਾਂਤ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਅਰਜੁਨ ਖੋਟਕਰ ਦੀ ਮੌਜੂਦਗੀ ’ਚ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ’ਚ ਸ਼ਾਮਲ ਹੋ ਗਿਆ ਸੀ। ਖੋਟਕਰ ਨੇ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸ੍ਰੀਕਾਂਤ ਨੂੰ ਜਾਲਨਾ ਵਿਧਾਨ ਸਭਾ ਚੋਣ ਮੁਹਿੰਮ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ਼ਿਵ ਸੈਨਾ ਨੇ ਅੱਜ ਬਿਆਨ ਵਿੱਚ ਕਿਹਾ ਕਿ ਜਾਲਨਾ ਜ਼ਿਲ੍ਹੇ ਵਿੱਚ ਸ੍ਰੀਕਾਂਤ ਨੂੰ ਕੋਈ ਅਹੁਦਾ ਨਹੀਂ ਦਿੱਤਾ ਗਿਆ। -ਪੀਟੀਆਈ

Advertisement

Advertisement