ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਰੀ ਲੰਕੇਸ਼ ਕਤਲ ਮਾਮਲਾ: ਕਰਨਾਟਕ ਹਾਈ ਕੋਰਟ ਨੇ ਤਿੰਨ ਦੋਸ਼ੀਆਂ ਨੂੰ ਜ਼ਮਾਨਤ ਦਿੱਤੀ

01:25 PM Jul 17, 2024 IST
ਗੌਰੀ ਲੰਕੇਸ਼/ ਫਾਈਲ ਫੋਟੋ

ਬੰਗਲੁਰੂ, 17 ਜੁਲਾਈ

Advertisement

ਕਰਨਾਟਕ ਹਾਈ ਕੋਰਟ ਵੱਲੋਂ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਮਾਮਲੇ ਦੇ ਤਿੰਨ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਜਸਟਿਸ ਐਸ ਵਿਸ਼ਵਜੀਤ ਸ਼ੈੱਟੀ ਦੀ ਅਦਾਲਤ ਨੇ ਮੰਗਲਵਾਰ ਨੂੰ ਅਮਿਤ ਦਿਗਵੇਕਰ, ਐਚਐਲ ਸੁਰੇਸ਼ ਅਤੇ ਕੇਟੀ ਨਵੀਨ ਕੁਮਾਰ ਨੂੰ ਜ਼ਮਾਨਤ ਦਿੱਤੀ ਹੈ ਤਿੰਨਾਂ ਨੇ ਮੁਕੱਦਮੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਅਦਾਲਤ ਨੇ ਇੱਕ ਹੋਰ ਮੁਲਜ਼ਮ ਐਨ ਮੋਹਨ ਨਾਇਕ ਨੂੰ ਜ਼ਮਾਨਤ ਦਿੱਤੀ ਸੀ। ਆਪਣੀਆਂ ਲੇਖਣੀਆਂ ਕਾਰਨ ਚਰਚਿਤ ਰਹੀ ਗੌਰੀ ਲੰਕੇਸ਼ ਨੂੰ 5 ਸਤੰਬਰ 2017 ਨੂੰ ਬੈਂਗਲੁਰੂ ਵਿੱਚ ਉਸਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। -ਪੀਟੀਆਈ

Advertisement
Advertisement
Tags :
BAngluruGauri LankeshGauri Lankesh murderGauri Lankesh Patrika
Advertisement