ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਤਮ ਅਡਾਨੀ ਏਸ਼ੀਆ ਦਾ ਸਭ ਤੋਂ ਅਮੀਰ ਵਿਅਕਤੀ ਬਣਿਆ

07:21 AM Jun 03, 2024 IST

ਨਵੀਂ ਦਿੱਲੀ: ਸੇਬ ਤੋਂ ਲੈ ਕੇ ਹਵਾਈ ਅੱਡਾ ਖੇਤਰ ’ਚ ਸਰਗਰਮ ਅਡਾਨੀ ਸਮੂਹ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ ’ਚ ਉਛਾਲ ਮਗਰੋਂ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਦਿੱਤਾ ਹੈ।ਬਲੂਮਬਰਗ ਬਿਲੀਅਨਰਜ਼ ਇੰਡੈਕਸ ਅਨੁਸਾਰ 111 ਅਰਬ ਅਮਰੀਕੀ ਡਾਲਰ ਦੀ ਜਾਇਦਾਦ ਨਾਲ ਅਡਾਨੀ ਹੁਣ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਅੰਬਾਨੀ 109 ਅਰਬ ਡਾਲਰ ਦੀ ਜਾਇਦਾਦ ਨਾਲ 12 ਸਥਾਨ ’ਤੇ ਹਨ। ਅਡਾਨੀ ਸਮੂਹ ਨੇ ਅਗਲੇ ਦਹਾਕੇ ਦੌਰਾਨ ਵਿਸਤਾਰ ਦੀ ਯੋਜਨਾ ਤਹਿਤ 90 ਅਰਬ ਡਾਲਰ ਦੇ ਪੂੰਜੀਗਤ ਖਰਚੇ ਦੀ ਯੋਜਨਾ ਬਣਾਈ ਹੈ। ਇਸ ਮਗਰੋਂ ਅਮਰੀਕੀ ਬ੍ਰੋਕਰੇਜ ਕੰਪਨੀ ਜੈਫਰੀਜ਼ ਨੇ ਸਮੂਹ ਬਾਰੇ ਬਿਹਤਰ ਰਾਏ ਪੇਸ਼ ਕੀਤੀ ਹੈ। ਇਸ ਘਟਨਾਕ੍ਰਮ ਮਗਰੋਂ ਲੰਘੇ ਸ਼ੁੱਕਰਵਾਰ ਨੂੰ ਗਰੁੱਪ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰ 14 ਫੀਸਦ ਤੱਕ ਚੜ੍ਹ ਗਏ। ਇਸ ਨਾਲ ਅਡਾਨੀ ਸਮੂਹ ਦੀਆਂ 10 ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਮੁਲਾਂਕਣ ’ਚ 84,064 ਕਰੋੜ ਰੁਪਏ ਦਾ ਵਾਧਾ ਹੋਇਆ। ਸ਼ੁੱਕਰਵਾਰ ਨੂੰ ਕਾਰੋਬਾਰ ਬੰਦ ਹੋਣ ਸਮੇਂ ਅਡਾਨੀ ਸਮੂਹ ਦੀ 10 ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 17.51 ਲੱਖ ਕਰੋੜ ਰੁਪਏ ਹੋ ਗਿਆ। ਜ਼ਿਕਰਯੋਗ ਹੈ ਕਿ ਜਨਵਰੀ 2023 ’ਚ ਅਮਰੀਕੀ ਕੰਪਨੀ ਹਿੰਡਨਬਰਗ ਵੱਲੋਂ ਹੇਰਾਫਰੀ ਦੇ ਦੋਸ਼ਾਂ ਦੀ ਰਿਪੋਰਟ ਪੇਸ਼ ਕੀਤੇ ਜਾਣ ਮਗਰੋਂ ਅਡਾਨੀ ਦੀਆਂ ਕੰਪਨੀਆਂ ਦੇ ਬਾਜ਼ਾਰ ’ਚ ਜ਼ਬਰਦਸਤ ਗਿਰਾਵਟ ਆਈ ਸੀ ਹਾਲਾਂਕਿ ਅਡਾਨੀ ਸਮੂਹ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ। ਬਲੂਮਬਰਗ ਬਿਲੀਅਨਰਜ਼ ਇੰਡੈਕਸ ਅਨੁਸਾਰ 2024 ’ਚ ਹੁਣ ਤੱਕ ਅਡਾਨੀ ਦੀ ਕੁੱਲ ਜਾਇਦਾਦ 26.6 ਅਰਬ ਡਾਲਰ ਵਧੀ ਹੈ। -ਪੀਟੀਆਈ

Advertisement

Advertisement
Advertisement