Gautam Adani Issue: ਰਾਹੁਲ ਗਾਂਧੀ ਵੱਲੋਂ ਅਡਾਨੀ ਦੀ ਗ੍ਰਿਫ਼ਤਾਰੀ ਅਤੇ ਸੇਬੀ ਮੁਖੀ ਖ਼ਿਲਾਫ਼ ਜਾਂਚ ਦੀ ਮੰਗ
ਨਵੀਂ ਦਿੱਲੀ, 21 ਨਵੰਬਰ
Gautam Adani Issue: ਅਮਰੀਕਾ ਵਿਚ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨੇ ਵੀਰਵਾਰ ਨੂੰ ਉਦਯੋਗਪਤੀ ਗੌਤਮ ਅਡਾਨੀ (Gautam Adani) ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਅਮਰੀਕੀ ਵਕੀਲਾਂ ਵੱਲੋਂ ਅਡਾਨੀ (Gautam Adani) ਅਤੇ ਸਹਿਯੋਗੀਆਂ ’ਤੇ ਭਾਰਤੀ ਅਧਿਕਾਰੀਆਂ ਨੂੰ ਕਥਿਤ ਤੌਰ 'ਤੇ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦੇ ਦੋਸ਼ਾਂ ਤੋਂ ਬਾਅਦ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸੀ ਆਗੂ ਰਾਹੁਲ (Rahul Gandhi) ਗਾਂਧੀ ਨੇ ਕਿਹਾ ਕਿ ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ ਕਾਰੋਬਾਰੀ ਨੇ ਭਾਰਤੀ ਅਤੇ ਅਮਰੀਕੀ ਕਾਨੂੰਨਾਂ ਨੂੰ ਤੋੜਿਆ ਹੈ।
ਉਧਰ ਇਸ ਸਬੰਧੀ ਅਡਾਨੀ ਸਮੂਹ (Adani Group) ਨੇ ਅਜੇ ਤੱਕ ਦੋਸ਼ਾਂ ’ਤੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਏਕ ਹੈਂ ਸੇ ਸੇਫ ਹੈਂ’ ਨਾਅਰੇ ’ਤੇ ਤਨਜ ਕਸਦਿਆਂ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਅਤੇ ਅਡਾਨੀ ਇਕੱਠੇ ਹਨ, ਉਹ ਭਾਰਤ 'ਚ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਅਡਾਨੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ । ਇਸ ਤੋਂ ਇਲਾਵਾ ਉਸਦੀ ਰੱਖਿਅਕ ਅਤੇ ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਨੂੰ ਜਾਂਚ ਦੇ ਅਹੁਦੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ।
Video: ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਅਡਾਨੀ ਮਾਮਲੇ ’ਤੇ ਕੀਤੀ ਪ੍ਰੈਸ ਕਾਨਫਰੰਸ
ਰਾਹੁਲ ਗਾਂਧੀ (Rahul Gandhi) ਨੇ ਅੱਗੇ ਕਿਹਾ ਕਿ ਉਹ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਇਹ ਮੁੱਦਾ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੀ ਸਾਂਝੀ ਸੰਸਦੀ ਕਮੇਟੀ ਜਾਂਚ ਦੀ ਮੰਗ ਹੈ।(Rahul Gandhi) ਗਾਂਧੀ ਨੇ ਦੋਸ਼ ਲਾਉਂਦਿਆਂ ਕਿਹਾ, "ਮੈਂ ਗਾਰੰਟੀ ਦੇ ਸਕਦਾ ਹਾਂ ਕਿ ਭਾਰਤ ਵਿੱਚ ਅਡਾਨੀ ਨੂੰ ਗ੍ਰਿਫ਼ਤਾਰ ਜਾਂ ਜਾਂਚ ਨਹੀਂ ਕੀਤੀ ਜਾਵੇਗੀ ਕਿਉਂਕਿ ਮੋਦੀ ਸਰਕਾਰ ਉਸ ਦੀ ਸੁਰੱਖਿਆ ਕਰ ਰਹੀ ਹੈ।" ਉਨ੍ਹਾਂ ਕਿਹਾ ਕਿ ਜਾਂਚ ਵਿੱਚ ਸਾਰੇ ਰਾਜ ਸ਼ਾਮਲ ਹੋਣੇ ਚਾਹੀਦੇ ਹਨ, ਚਾਹੇ ਕੋਈ ਵੀ ਪਾਰਟੀ ਸੱਤਾ ਵਿੱਚ ਹੋਵੇ। -ਪੀਟੀਆਈ