ਬਾਜ਼ਾਰੀ ਨਿਯਮਾਂ ਦੀ ਉਲੰਘਣਾ ਮਾਮਲੇ ’ਚੋਂ ਗੌਤਮ ਤੇ ਰਾਜੇਸ਼ ਅਡਾਨੀ ਬਰੀ
06:41 AM Mar 18, 2025 IST
ਮੁੰਬਈ, 17 ਮਾਰਚ
ਬੰਬੇ ਹਾਈ ਕੋਰਟ ਨੇ ਅੱਜ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਤੇ ਮੈਨੇਜਿੰਗ ਡਾਇਰੈਕਟਰ ਰਾਜੇਸ਼ ਅਡਾਨੀ ਨੂੰ ਤਕਰੀਬਨ 388 ਕਰੋੜ ਰੁਪਏ ਦੇ ਬਾਜ਼ਾਰੀ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ’ਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਧੋਖਾਧੜੀ ਜਾਂ ਅਪਰਾਧਿਕ ਸਾਜ਼ਿਸ਼ ਦਾ ਕੋਈ ਮਾਮਲਾ ਨਹੀਂ ਬਣਦਾ। ਗੰਭੀਰ ਧੋਖਾਧੜੀ ਜਾਂਚ ਦਫ਼ਤਰ (ਐੱਸਐੱਫਆਈਓ) ਨੇ 2012 ’ਚ ਅਡਾਨੀ ਐਂਟਰਪ੍ਰਾਈਜ਼ਿਜ਼ ਲਿਮਿਟਡ ਤੇ ਇਸ ਦੇ ਪਰਮੋਟਰਾਂ ਗੌਤਮ ਅਡਾਨੀ ਤੇ ਰਾਜੇਸ਼ ਅਡਾਨੀ ਖ਼ਿਲਾਫ਼ ਕੇਸ ਸ਼ੁਰੂ ਕੀਤਾ ਸੀ। ਜਾਂਚ ਸੰਸਥਾ ਨੇ ਇਨ੍ਹਾਂ ’ਤੇ ਅਪਰਾਧਿਕ ਸਾਜ਼ਿਸ਼ ਤੇ ਧੋਖਾਧੜੀ ਦਾ ਦੋਸ਼ ਲਾਉਂਦਿਆਂ ਦੋਸ਼ ਪੱਤਰ ਦਾਖਲ ਕੀਤਾ ਸੀ। ਦੋਵਾਂ ਉਦਯੋਗਪਤੀਆਂ ਨੇ 2019 ’ਚ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਅਤੇ ਸੈਸ਼ਨ ਜੱਜ ਦੇ ਹੁਕਮ ਰੱਦ ਕਰਨ ਦੀ ਅਪੀਲ ਕੀਤੀ ਜਿਸ ’ਚ ਉਨ੍ਹਾਂ ਨੂੰ ਮਾਮਲੇ ’ਚ ਬਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। -ਪੀਟੀਆਈ
Advertisement
Advertisement