ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਇੰਪਲਾਈਜ਼ ਯੂਨੀਅਨ ਦੀ ਜਨਰਲ ਬਾਡੀ ਮੀਟਿੰਗ

10:15 AM Feb 02, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਫਰਵਰੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀ ਜਥੇਬੰਦੀ ਦੀ ਦੋ ਸਾਲਾਂ ਬਾਅਦ ਹੋਣ ਵਾਲੀ ਚੋਣ ਇਸ ਵਾਰ 29 ਫਰਵਰੀ ਨੂੰ ਕਰਵਾਈ ਜਾ ਰਹੀ ਹੈ। ਇਹ ਫੈਸਲਾ ਪੀਏਯੂ ਇੰਪਲਾਈਜ਼ ਯੂਨੀਅਨ ਦੀ ਐਗਜ਼ੈਕਟਿਵ ਕੌਂਸਲ ਵੱਲੋਂ ਪੀਏਯੂ ਦੇ ਪਾਲ ਆਡੀਟੋਰੀਅਮ ਵਿਖੇ ਕੀਤੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਦੌਰਾਨ ਵੱਖ ਵੱਖ ਮਤੇ ਜਨਰਲ ਹਾਊਸ ਅੱਗੇ ਪੇਸ਼ ਕੀਤੇ ਗਏ। ਚੋਣਾਂ ਤੋਂ ਇਲਾਵਾ ਦੂਜੇ ਮਤੇ ਵਿੱਚ ਜੇ ਸਿੰਘ ਇਲੈਕਸ਼ਨ ਕਮੇਟੀ ਦਾ ਚੇਅਰਮੈਨ ਬਣਾਉਣਾ, ਤੀਜੇ ਮਤੇ ਵਿੱਚ ਮੈਂਬਰਸ਼ਿਪ 50 ਰੁਪਏ ਫਿਕਸ ਕਰਨਾ ਸ਼ਾਮਿਲ ਸੀ। ਪੀਏਯੂ ਇੰਪਲਾਈਜ਼ ਯੂਨੀਅਨ ਦੇ ਮੌਜੂਦਾ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਉਕਤ ਤਿੰਨੋਂ ਮਤਿਆਂ ਦੀ ਜਨਰਲ ਹਾਊਸ ਤੋਂ ਮਨਜ਼ੂਰੀ ਲਈ। ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਹੱਥ ਖੜ੍ਹੇ ਕਰਕੇ ਇਸ ਦੀ ਪ੍ਰਵਾਨਗੀ ਦਿੱਤੀ ਅਤੇ ਪ੍ਰਧਾਨ ਸ੍ਰੀ ਵਾਲੀਆ ਵੱਲੋਂ ਰਿਪੋਰਟ ’ਤੇ ਹੋਈ ਬਹਿਸ ਦੇ ਸਵਾਲਾਂ ਦਾ ਜਵਾਬ ਵੀ ਦਿੱਤਾ ਗਿਆ।

Advertisement

Advertisement
Advertisement