ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਦੀ ਮੀਟਿੰਗ

07:07 AM Jul 29, 2024 IST
ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ।

ਪੱਤਰ ਪ੍ਰੇਰਕ
ਜਲੰਧਰ, 28 ਜੁਲਾਈ
ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਦੀ ਮੀਟਿੰਗ ’ਚ ਗੰਭੀਰ ਵਿਚਾਰ-ਚਰਚਾ ਉਪਰੰਤ ਲਏ ਮਹੱਤਵਪੂਰਨ ਫੈਸਲਿਆਂ ਬਾਰੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਮੱਦੇਨਜ਼ਰ ਇਸ ਵਾਰ 33ਵਾਂ ਗ਼ਦਰੀ ਬਾਬਿਆਂ ਦਾ ਮੇਲਾ ਪਹਿਲੀ ਨਵੰਬਰ ਸ਼ਾਮ 4 ਵਜੇ ਤੋਂ ਸ਼ੁਰੂ ਹੋ ਕੇ ਤਿੰਨ ਨਵੰਬਰ ਤੱਕ ਸਾਰਾ ਦਿਨ ਸਾਰੀ ਰਾਤ ਤਿੰਨ ਰੋਜ਼ਾ ਹੋਏਗਾ। ਤਿੰਨ ਨਵੰਬਰ ਦਿਨ ਸਵੇਰੇ 10 ਵਜੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਮੇਲਾ ਤਿੰਨ ਨਵੰਬਰ ਦੀ ਸਾਰੀ ਰਾਤ ਨਾਟਕਾਂ ਅਤੇ ਗੀਤਾਂ ਭਰੀ ਰਾਤ ਨਾਲ 4 ਨਵੰਬਰ ਸਵੇਰੇ ਸਰਘੀ ਵੇਲੇ ਪੂਰੇ ਜੋਸ਼-ਖਰੋਸ਼ ਨਾਲ ਸਮਾਪਤੀ ਸਿਖਰਾਂ ਛੋਹੇਗਾ।
ਕਮੇਟੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਅਤੇ ਵਿੱਤ ਸਕੱਤਰ ਸੀਤਲ ਸਿੰਘ ਸੰਘਾ ਸਮੇਤ ਮੀਟਿੰਗ ’ਚ ਹਾਜ਼ਰ ਸਮੂਹ ਮੈਂਬਰਾਂ ਨੇ ਸਰਵ-ਪੱਖਾਂ ’ਤੇ ਗੌਰ ਕਰਦਿਆਂ ਇਹ ਫੈਸਲਾ ਕੀਤਾ ਕਿ ਪਹਿਲੀ ਨਵੰਬਰ ਸਵੇਰ ਤੋਂ ਹੀ ਪੁਸਤਕ ਮੇਲਾ ਸਜਣਾ ਸ਼ੁਰੂ ਹੋ ਜਾਏਗਾ। ਮੀਟਿੰਗ ’ਚ ਇਹ ਫੈਸਲਾ ਵੀ ਕੀਤਾ ਗਿਆ ਕਿ 10 ਅਗਸਤ ਨੂੰ 11 ਵਜੇ ਕਮੇਟੀ ਦੇ ਸਭਿਆਚਾਰਕ ਵਿੰਗ ਅਤੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਹੋਏਗੀ। ਮਗਰੋਂ 12 ਵਜੇ ਮੇਲੇ ਅਤੇ ਸਭਨਾਂ ਸਾਹਿਤਕ, ਸਭਿਆਚਾਰਕ ਸਰਗਰਮੀਆਂ ਨਾਲ ਜੁੜੀ ਵਿਸ਼ਾਲ ਸਭਿਆਚਾਰਕ ਵਿੰਗ ਦੀ ਮੀਟਿੰਗ ਹੋਵੇਗੀ।
ਮੀਟਿੰਗ ’ਚ ਇਹ ਫੈਸਲਾ ਵੀ ਕੀਤਾ ਗਿਆ ਕਿ ਬਾਬਾ ਸੋਹਣ ਸਿੰਘ ਭਕਨਾ ਗ਼ਦਰੀ ਮਿਊਜ਼ੀਅਮ ਵਿੱਚ ਬਣੇ ਡਿਜੀਟਲ ਥੀਏਟਰ ਦਾ ਨਾਮ ’ਦੇਸ਼ ਭਗਤ ਗੰਧਰਵ ਸੈਨ ਕੋਛੜ ਯਾਦਗਾਰੀ ਥੀਏਟਰ’ ਹੋਏਗਾ।
ਇਸ ਮੌਕੇ ਕਮੇਟੀ ਮੈਂਬਰਾਂ ਨੇ ਖੜ੍ਹੇ ਹੋ ਕੇ ਗੁਲਾਬ ਕੌਰ, ਊਧਮ ਸਿੰਘ, ਗੁਰਚਰਨ ਸਿੰਘ ਅੱਚਰਵਾਲ, ਜੀਤ ਕੌਰ ਅੱਚਰਵਾਰ, ਅਵਤਾਰ ਵਿਰਕ, ਅਵਤਾਰ ਕੌਰ ਲੁਧਿਆਣਾ, ਚੰਦਰ ਮੋਹਨ ਕਾਲੀਆ ਡੀ.ਐਮ.ਸੀ. ਲੁਧਿਆਣਾ, ਪਰਸ਼ੋਤਮ ਲਾਲ, ਘਨਈਆ ਲੰਗੇਰੀ, ਰਣਬੀਰ ਸਿੰਘ ਢਿੱਲੋਂ, ਸਵਰਨ ਸਿੰਘ ਅਕਲਪੁਰੀ, ਅਰਸਾਲ ਸਿੰਘ ਸੰਧੂ ਅਤੇ ਕੁਲਵੰਤ ਸਿੰਘ ਕਿਰਤੀ ਫਾਜ਼ਿਲਕਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Advertisement

Advertisement
Advertisement