For the best experience, open
https://m.punjabitribuneonline.com
on your mobile browser.
Advertisement

ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ

12:41 PM Jun 30, 2024 IST
ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ
Advertisement

ਨਵੀਂ ਦਿੱਲੀ, 30 ਜੂਨ
ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ਼ ਆਫ਼ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫ਼ੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਚੀਨ ਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਕੰਮ ਕਰਨ ਦਾ ਕਾਫੀ ਵੱਡਾ ਤਜਰਬਾ ਹੈ। 19 ਫਰਵਰੀ ਨੂੰ ਫੌਜ ਦੇ ਉਪ ਮੁਖੀ ਵਜੋਂ ਚਾਰਜ ਸੰਭਾਲਣ ਤੋਂ ਪਹਿਲਾਂ ਜਨਰਲ ਦਿਵੇਦੀ 2022 ਤੋਂ 2024 ਤੱਕ ਉੱਤਰੀ ਕਮਾਂਡ ਦੇ ਜਨਰਲ ਆਫੀਸਰ ਕਮਾਂਡਿੰਗ-ਇਨ-ਚੀਫ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ। -ਪੀਟੀਆਈ

Advertisement

Advertisement
Author Image

Advertisement
Advertisement
×