ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਚੋਣਾਂ: ਅੰਮ੍ਰਿਤਪਾਲ ਸਿੰਘ ਵਾਸਤੇ ਰਾਹਤ ਲਈ ਹਾਈ ਕੋਰਟ ’ਚ ਅਪੀਲ

06:52 AM May 10, 2024 IST

ਅੰਮ੍ਰਿਤਸਰ (ਟਨਸ): ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਾਸਤੇ ਚੋਣਾਂ ਲਈ ਵਿਸ਼ੇਸ਼ ਰਾਹਤ ਲੈਣ ਲਈ ਹਾਈ ਕੋਰਟ ’ਚ ਵਿਸ਼ੇਸ਼ ਅਪੀਲ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਭਲਕੇ 10 ਮਈ ਨੂੰ ਹੋਵੇਗੀ। ਪਰਿਵਾਰਕ ਸੂਤਰਾਂ ਮੁਤਾਬਕ ਇਸ ਸਬੰਧ ਵਿੱਚ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਹਾਈਕੋਰਟ ਵਿੱਚ ਆਰਜ਼ੀ ਰਾਹਤ ਦੇਣ ਵਾਸਤੇ ਅਪੀਲ ਦਾਇਰ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਤੇ ਨਾਮਜ਼ਦਗੀ ਪੱਤਰ ਭਰਨ ਵਾਸਤੇ ਉਸ ਕੋਲ ਆਉਣਾ ਜਾਣਾ ਪੈਂਦਾ ਹੈ। ਸੂਤਰਾਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਉਸ ਨਾਲ ਹਫਤੇ ਵਿੱਚ ਦੋ ਵਾਰ ਮਿਲਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ।

Advertisement

Advertisement