For the best experience, open
https://m.punjabitribuneonline.com
on your mobile browser.
Advertisement

ਸਖਤ ਸੁਰੱਖਿਆ ਤਹਿਤ ਪਾਕਿਸਤਾਨ ’ਚ ਆਮ ਚੋਣਾਂ ਅੱਜ

07:39 AM Feb 08, 2024 IST
ਸਖਤ ਸੁਰੱਖਿਆ ਤਹਿਤ ਪਾਕਿਸਤਾਨ ’ਚ ਆਮ ਚੋਣਾਂ ਅੱਜ
ਬੰਬ ਨਕਾਰਾ ਦਸਤੇ ਦੇ ਮੈਂਬਰ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਦੇ ਹੋਏ। -ਫੋਟੋ: ਰਾਇਟਰਜ਼
Advertisement

ਇਸਲਾਮਾਬਾਦ, 7 ਫਰਵਰੀ
ਪਾਕਿਸਤਾਨ ਵਿੱਚ ਵੀਰਵਾਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਦੇਸ਼ ਭਰ ਵਿੱਚ ਕਰੀਬ 6,50,000 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਅਧਿਕਾਰੀ ਅੱਜ ਪੋਲਿੰਗ ਸਟੇਸ਼ਨ ਸਥਾਪਤ ਕਰਨ ਵਿੱਚ ਰੁੱਝੇ ਰਹੇ ਤਾਂ ਜੋ 12.85 ਕਰੋੜ ਤੋਂ ਵੱਧ ਵੋਟਰ ਆਮ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਤੋਂ ਕਰ ਸਕਣ।
ਦੇਸ਼ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਅੱਜ ਚੋਣ ਦਫ਼ਤਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਦੋ ਧਮਾਕਿਆਂ ਕਾਰਨ ਹੁਣ ਸੁਰੱਖਿਆ ਵਿੱਚ ਵਾਧਾ ਕਰਨਾ ਹੋਰ ਵੀ ਜ਼ਰੂਰੀ ਹੋ ਗਿਆ ਹੈ।
ਰੇਡੀਓ ਪਾਕਿਸਤਾਨ ਦੀ ਖ਼ਬਰ ਮੁਤਾਬਕ ਵੋਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਰੀਬ 6,50,000 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚ ਪੁਲੀਸ ਮੁਲਾਜ਼ਮ, ਸਿਵਲ ਹਥਿਆਰਬੰਦ ਬਲਾਂ ਅਤੇ ਹਥਿਆਰਬੰਦ ਬਲਾਂ ਦੇ ਮੁਲਾਜ਼ਮ ਸ਼ਾਮਲ ਹਨ। ਤਿੰਨ ਪਰਤਾਂ ਵਾਲੀ ਇਸ ਸੁਰੱਖਿਆ ਪ੍ਰਣਾਲੀ ਵਿੱਚ ਹਥਿਆਰਬੰਦ ਬਲਾਂ ਦੇ ਜਵਾਨ ਪੋਲਿੰਗ ਸਟੇਸ਼ਨਾਂ ਦੇ ਬਾਹਰ ਤਾਇਨਾਤ ਹੋਣਗੇ।
ਵੋਟਾਂ ਪੈਣ ਦਾ ਅਮਲ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ ਅਤੇ ਬਿਨਾਂ ਰੁਕੇ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਪਾਕਿਸਤਾਨ ਚੋਣ ਕਮਿਸ਼ਨ ਮੁਤਾਬਕ ਵੀਰਵਾਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ 5121 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 4807 ਪੁਰਸ਼ ਤੇ 312 ਮਹਿਲਾਵਾਂ ਸ਼ਾਮਲ ਹਨ। ਇਨ੍ਹਾਂ ਚੋਣਾਂ ਦੌਰਾਨ 12,85,85,760 ਯੋਗ ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ।
ਇਸ ਤੋਂ ਇਲਾਵਾ ਚਾਰ ਪ੍ਰਾਂਤਾਂ ਦੀਆਂ ਅਸੈਂਬਲੀਆਂ ਲਈ 12,695 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 12,123 ਪੁਰਸ਼, 570 ਮਹਿਲਾਵਾਂ ਅਤੇ ਦੋ ਸਮਲਿੰਗੀ ਸ਼ਾਮਲ ਹਨ। -ਪੀਟੀਆਈ

Advertisement

ਬਲੋਚਿਸਤਾਨ ’ਚ ਧਮਾਕੇ; 30 ਹਲਾਕ

ਕਰਾਚੀ: ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਅੱਜ ਚੋਣ ਦਫ਼ਤਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਦੋ ਬੰਬ ਧਮਾਕਿਆਂ ’ਚ ਘੱਟੋ-ਘੱਟ 30 ਵਿਅਕਤੀ ਮਾਰੇ ਗਏ ਅਤੇ 40 ਹੋਰ ਜ਼ਖ਼ਮੀ ਹੋ ਗਏ। ਤਖ਼ਤਾ ਪਲਟ ਦੇਣ ਲਈ ਜਾਣੇ ਜਾਂਦੇ ਇਸ ਦੇਸ਼ ਵਿੱਚ ਇਹ ਧਮਾਕੇ ਆਮ ਚੋਣਾਂ ਤੋਂ ਇਕ ਦਿਨ ਪਹਿਲਾਂ ਹੋਏ ਹਨ। ਪਹਿਲੀ ਘਟਨਾ ’ਚ ਪਿਸ਼ਿਨ ਜ਼ਿਲ੍ਹੇ ਦੇ ਆਜ਼ਾਦ ਉਮੀਦਵਾਰ ਅਸਫੰਦਯਾਰ ਖਾਨ ਕਾਕੜ ਦੇ ਦਫ਼ਤਰ ਦੇ ਬਾਹਰ ਇਕ ਜ਼ੋਰਦਾਰ ਧਮਾਕਾ ਹੋਇਆ ਜਿਸ ਵਿੱਚ 20 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਉਸ ਤੋਂ ਬਾਅਦ ਇਕ ਘੰਟੇ ਤੋਂ ਵੀ ਘੱਟ ਸਮੇਂ ਦੇ ਅੰਦਰ ਕਿਲ੍ਹਾ ਅਬਦੁੱਲਾ ਖੇਤਰ ਵਿੱਚ ਜਮੀਅਤ-ਉਲੇਮਾ ਇਸਲਾਮ-ਪਾਕਿਸਤਾਨ ਦੇ ਚੋਣ ਦਫ਼ਤਰ ਦੇ ਬਾਹਰ ਇਕ ਹੋਰ ਬੰਬ ਧਮਾਕਾ ਹੋਇਆ ਜਿਸ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਬਲੋਚਿਸਤਾਨ ਦੇ ਪੰਜਗੁਰ ਦੇ ਇਕ ਸੀਨੀਅਰ ਪੁਲੀਸ ਅਧਿਕਾਰੀ ਅਬਦੁੱਲਾ ਜ਼ੇਹਰੀ ਨੇ ਦੱਸਿਆ ਕਿ ਇਕ ਬੈਗ ਵਿੱਚ ਬੰਬ ਰੱਖਿਆ ਹੋਇਆ ਸੀ ਜਿਸ ਵਿੱਚ ਟਾਈਮਰ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ, ‘‘ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਕੋਇਟਾ ਲਿਜਾਇਆ ਗਿਆ ਹੈ।’’ ਉਨ੍ਹਾਂ ਕਿਹਾ ਕਿ ਧਮਾਕਿਆਂ ਵਿੱਚ ਜ਼ਖ਼ਮੀ ਹੋਣ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement