For the best experience, open
https://m.punjabitribuneonline.com
on your mobile browser.
Advertisement

ਆਮ ਚੋਣਾਂ: ਚੰਡੀਗੜ੍ਹ ਵਿੱਚ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

08:32 AM May 08, 2024 IST
ਆਮ ਚੋਣਾਂ  ਚੰਡੀਗੜ੍ਹ ਵਿੱਚ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਈ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਅੱਜ ਪਹਿਲੇ ਦਿਨ ਕੋਈ ਵੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਨਹੀਂ ਆਇਆ ਹੈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 14 ਮਈ ਹੈ ਜਦੋਂਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 17 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਖ਼ਰਚੇ ਦੀ ਸੀਮਾ 75 ਲੱਖ ਰੁਪਏ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਬਿਉਰੋ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ, ਅਜਿਹਾ ਨਾ ਕਰਨ ਵਾਲੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

ਨੱਢਾ ਦੀ ਮੌਜੂਦਗੀ ’ਚ 10 ਨੂੰ ਨਾਮਜ਼ਦਗੀ ਭਰਨਗੇ ਟੰਡਨ

ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ 10 ਮਈ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ। ਭਾਜਪਾ ਵੱਲੋਂ ਜੇਪੀ ਨੱਢਾ ਦੀ ਆਮਦ ’ਤੇ ਵੱਡੀ ਰੈਲੀ ਕਰਨ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਟੰਡਨ ਵੱਲੋਂ 10 ਮਈ ਨੂੰ ਸ਼ਹਿਰ ਵਿੱਚ ਵੱਡਾ ਇਕੱਠ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵੱਡੇ ਇਕੱਠ ਦੇ ਨਾਲ ਹੀ ਉਹ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣਗੇ।

Advertisement
Author Image

joginder kumar

View all posts

Advertisement
Advertisement
×