For the best experience, open
https://m.punjabitribuneonline.com
on your mobile browser.
Advertisement

ਆਮ ਚੋਣਾਂ: ਪੰਜਾਬ ਤੇ ਹਰਿਆਣਾ ਵੱਲੋਂ ਸ਼ਾਂਤੀਪੂਰਨ ਚੋਣਾਂ ਕਰਵਾਉਣ ਦਾ ਅਹਿਦ

07:11 AM Mar 28, 2024 IST
ਆਮ ਚੋਣਾਂ  ਪੰਜਾਬ ਤੇ ਹਰਿਆਣਾ ਵੱਲੋਂ ਸ਼ਾਂਤੀਪੂਰਨ ਚੋਣਾਂ ਕਰਵਾਉਣ ਦਾ ਅਹਿਦ
ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਮੀਟਿੰਗ ਕਰਦੇ ਹੋਏ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਮਾਰਚ
ਲੋਕ ਸਭਾ ਚੋਣਾਂ ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਗੁਆਂਢੀ ਜ਼ਿਲ੍ਹਿਆਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪਟਿਆਲਾ ਵਿੱਚ ਅੰਤਰਰਾਜੀ ਤਾਲਮੇਲ ਮੀਟਿੰਗ ਕਰ ਕੇ ਰਣਨੀਤੀ ਬਣਾਈ। ਇਸ ਦੌਰਾਨ ਮੀਟਿੰਗ ਵਿੱਚ ਪਟਿਆਲਾ, ਅੰਬਾਲਾ ਤੇ ਹਿਸਾਰ ਦੇ ਡਵੀਜ਼ਨਲ ਕਮਿਸ਼ਨਰਾਂ ਕ੍ਰਮਵਾਰ ਡੀ.ਐੱਸ ਮਾਂਗਟ, ਰੇਨੂ ਫੂਲੀਆ ਤੇ ਗੀਤਾ ਭਾਰਤੀ, ਅੰਬਾਲਾ, ਕੁਰੂਕਸ਼ੇਤਰ, ਜੀਂਦ, ਕੈਥਲ, ਪਟਿਆਲਾ ਤੇ ਸੰਗਰੂਰ ਦੇ ਡੀਸੀ ਡਾ. ਸ਼ਾਲੀਨ, ਸ਼ਾਂਤਨੂੰ ਸ਼ਰਮਾ, ਮੁਹੰਮਦ ਇਮਰਾਨ ਰਾਜ਼ਾ, ਪ੍ਰਸ਼ਾਂਤ ਪਨਵਰ, ਸ਼ੌਕਤ ਅਹਿਮਦ ਪਰੇ ਤੇ ਜਤਿੰਦਰ ਜ਼ੋਰਵਾਲ ਸਮੇਤ ਫਤਿਹਾਬਾਦ ਦੇ ਏਡੀਸੀ, ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਪਟਿਆਲਾ, ਸੰਗਰੂਰ ਤੇ ਬਰਨਾਲਾ ਦੇ ਐੱਸਐੱਸਪੀ ਵਰੁਣ ਸ਼ਰਮਾ, ਸਰਤਾਜ ਚਹਿਲ ਤੇ ਸੰਦੀਪ ਮਲਿਕ ਸਣੇ ਹੋਰ ਅਧਿਕਾਰੀ ਸ਼ਾਮਲ ਹੋਏ।
ਇਸ ਮੌਕੇ ਦੋਵਾਂ ਰਾਜਾਂ ’ਚ ਸਾਂਝੇ ਨਾਕਿਆਂ ਤੋਂ ਇਲਾਵਾ ਉਡਣ ਦਸਤਿਆਂ ਅਤੇ ਗਸ਼ਤ ਟੀਮਾਂ ਨੂੰ ਆਪਣੇ ਇਲਾਕਿਆਂ ਵਿੱਚ ਗਸ਼ਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਦੋਵੇਂ ਰਾਜਾਂ ਵੱਲੋਂ ਭਗੌੜੇ ਅਪਰਾਧੀਆਂ, ਜ਼ਮਾਨਤ ਤੇ ਪੈਰੋਲ ਜੰਪਰ ਦੀਆਂ ਸੂਚੀਆਂ ਦਾ ਸਾਂਝੀਆਂ ਕੀਤੀਆਂ ਗਈਆਂ। ਪੰਜਾਬ ਵਿੱਚ 31 ਮਾਰਚ ਨੂੰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਹੋਣ ਕਾਰਨ ਤਸਕਰਾਂ ਵੱਲੋਂ ਸ਼ਰਾਬ ਨੂੰ ਕਿਸੇ ਗੁਦਾਮ ਆਦਿ ਵਿੱਚ ਤਸਕਰੀ ਲਈ ਸਟੋਰ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਬਾਰਡਰ ਏਰੀਆ ਵਿੱਚ ਹੋਰ ਵੀ ਵਧੇਰੇ ਚੌਕਸੀ ਰੱਖਣ ’ਤੇ ਚਰਚਾ ਹੋਈ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਜੇਕਰ ਵੱਡੇ ਪੱਧਰ ’ਤੇ ਕੋਈ ਵੀ ਰਿਕਵਰੀ ਕੀਤੀ ਜਾਂਦੀ ਹੈ ਤਾਂ ਉਸ ਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ ਅਤੇ ਇਸ ਸਬੰਧੀ ਸਾਰੇ ਲਿੰਕ ਦਾ ਪਤਾ ਲਾਇਆ ਜਾਵੇ।
ਸੰਗਰੂਰ ਦੇ ਐੱਸਐੱਸਪੀ ਸਰਤਾਜ ਚਹਿਲ ਨੇ ਸੁਝਾਅ ਦਿੱਤਾ ਕਿ ਵੱਡੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰ ਕੇ ਹਦਾਇਤ ਕੀਤੀ ਜਾਵੇ ਕਿ ਕਿਸੇ ਨੂੰ ਵੀ ਅਣ-ਅਧਿਕਾਰਿਤ ਤੌਰ ’ਤੇ ਵੱਡੇ ਪੱਧਰ ’ਤੇ ਕੋਈ ਵੀ ਕੈਮੀਕਲ ਆਦਿ ਸਪਲਾਈ ਨਾ ਕੀਤੀ ਜਾਵੇ। ਆਬਕਾਰੀ ਅਤੇ ਕਰ ਵਿਭਾਗ ਅਫਸਰਾਂ ਨੇ ਜਾਣੂ ਕਰਵਾਇਆ ਕਿ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×