ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਹਿੰਦੂ ਤਖ਼ਤ ਦੇ ਜਨਰਲ ਸਕੱਤਰ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

07:54 AM Aug 20, 2024 IST
ਸੁਆਮੀ ਵਿਕਾਸ ਦਾਸ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ‘ਆਪ’ ਆਗੂ ਡਾ. ਸੁਸ਼ੀਲ ਗੁਪਤਾ ਤੇ ਹੋਰ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 19 ਅਗਸਤ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸੂਬਾ ਭਰ ਦੇ ਸੈਂਕੜੇ ਲੋਕ ਆਮ ਆਦਮੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਹਿੰਦੂ ਤਖ਼ਤ ਦੇ ਕੌਮਾਂਤਰੀ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਸੁਆਮੀ ਵਿਕਾਸ ਦਾਸ ਅੱਜ ਆਪਣੇ ਸੈਂਕੜੇ ਸਾਥੀਆਂ ਸਣੇ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਡਾ. ਗੁਪਤਾ ਨੇ ਕਿਹਾ ਕਿ 21 ਅਗਸਤ ਤੋਂ 23 ਅਗਸਤ ਤਕ ਆਮ ਆਦਮੀ ਪਾਰਟੀ ਦੇ ਜਨਰਲ ਸੱਕਤਰ ਡਾ. ਸੰਦੀਪ ਪਾਠਕ ਸੂਬੇ ਦੀਆਂ ਸਾਰੀਆਂ 10 ਲੋਕ ਸਭਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 31 ਅਗਸਤ ਤਕ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਨੇ ਸੂਬੇ ਵਿੱਚ ਅਜਿਹੀ ਸਥਿਤੀ ਕਰ ਦਿੱਤੀ ਕਿ ਉਸ ਨੂੰ ਮੁੱਖ ਮੰਤਰੀ ਦਾ ਚਿਹਰਾ ਬਦਲਣਾ ਪਿਆ।
ਉਨ੍ਹਾਂ ਕਿਹਾ ਕਿ ਜੀਐੱਸਟੀ ਕਾਰਨ ਪਿਛਲੇ ਦੋ ਸਾਲਾਂ ਵਿੱਚ 2,800 ਫਰਮਾਂ ਬੰਦ ਹੋ ਗਈਆਂ ਹਨ। ਵਪਾਰੀਆਂ ਤੇ ਗੋਲੀਆਂ ਚਲਾ ਕੇ ਫਿਰੌਤੀ ਮੰਗੀ ਜਾ ਰਹੀ ਹੈ। ਸੂਬੇ ਵਿਚ ਬੇਰੁਜ਼ਗਾਰੀ ਪੂਰੇ ਦੇਸ਼ ’ਚ ਪਹਿਲੇ ਨੰਬਰ ’ਤੇ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਅਬਾਦੀ 2 ਕਰੋੜ 86 ਲੱਖ ਹੈ ਜਿਨ੍ਹਾਂ ’ਚ 1 ਕਰੋੜ 81 ਲੱਖ ਲੋਕ ਗਰੀਬੀ ਰੇਖਾ ਤੋਂ ਹੇਠਾਂ ਹਨ ਤੇ ਭਾਜਪਾ ਕਹਿ ਰਹੀ ਹੈ ਕਿ ਉਸ ਨੇ ਤਰੱਕੀ ਕੀਤੀ ਹੈ। ਸੂਬੇ ਵਿਚ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰੰਬਧ ਨਹੀਂ ਹਨ। ਹਰ ਸਾਲ ਹਰਿਆਣਾ ਹੜ੍ਹਾਂ ਦੇ ਪਾਣੀ ਨਾਲ ਡੁੱਬ ਰਿਹਾ ਹੈ।

Advertisement

ਉਮੀਦਵਾਰਾਂ ਦਾ ਐਲਾਨ ਸਭ ਤੋਂ ਪਹਿਲਾਂ ਕਰੇਗੀ ‘ਆਪ’: ਗੁਪਤਾ

ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 90 ਵਿਧਾਨ ਸਭਾ ਹਲਕਿਆਂ ਦੇ 360 ਬਲਾਕ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਵਿਚ ਕਿਸਾਨ, ਮਜ਼ਦੂਰ, ਮਾਸਟਰ ਤੇ ਆਟੋ ਚਾਲਕ ਚੋਣ ਲੜਦੇ ਹਨ ਤੇ ਵੱਡੇ ਲੀਡਰਾਂ ਨੂੰ ਹਰਾ ਕੇ ਵਿਧਾਇਕ ਤੇ ਮੰਤਰੀ ਬਣਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 90 ਵਿਧਾਨ ਸਭਾਵਾਂ ਵਿੱਚ ਪੂਰੀ ਮਜ਼ਬੂਤੀ ਨਾਲ ਚੋਣਾਂ ਲੜੇਗੀ ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਭ ਤੋਂ ਪਹਿਲਾਂ ਕਰੇਗੀ। ਉਮੀਦਵਾਰਾਂ ਦੀ ਸਕਰੀਨਿੰਗ ਸਬੰਧੀ ਸਰਵੇਖਣ ਦਾ ਕੰਮ ਚੱਲ ਰਿਹਾ ਹੈ। ਪਾਰਟੀ ਪੂਰੀ ਤਾਕਤ ਨਾਲ ਨਵੀਂ ਕ੍ਰਾਂਤੀ ਲਿਆਵੇਗੀ।

Advertisement
Advertisement