ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਚਾਇਤ ਚੁਣੋ: ਬਲਬੀਰ ਸਿੰਘ

07:27 AM Sep 22, 2024 IST
ਸਿਹਤ ਮੰਤਰੀ ਡਾ. ਬਲਬੀਰ ਸਿੰਘ ਇੱਕ ਪਿੰਡ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ।

ਸਰਬਜੀਤ ਸਿੰਘ ਭੰਗੂ
ਪਟਿਆਲਾ, 21 ਸਤੰਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੀ ਪੰਚਾਇਤ ਚੁਣਨ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਨੂੰ ਸਰਕਾਰ ਵੱਲੋਂ ਪੰਜ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ। ਉਹ ਆਪਣੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣਾਉਣ ’ਤੇ ਪੰਜ ਲੱਖ ਰੁਪਏ ਦੀ ਗਰਾਂਟ ਆਪਣੇ ਵੱਲੋਂ ਦੇਣਗੇ। ਉਹ ਅੱਜ ਇਥੇ ‘ਤੁਹਾਡਾ ਐਮਐਲਏ ਤੁਹਾਡੇ ਵਿਚਕਾਰ’ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਲਈ, ਸਰਬਪੱਖੀ ਵਿਕਾਸ ਤੇ ਵਡੇਰੇ ਜਨਤਕ ਹਿੱਤਾਂ ਲਈ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਾ ਲੜਨ ਦੇ ਲਏ ਫ਼ੈਸਲੇ ਦਾ ਸੂਬਾ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਤੋਂ ਇਲਾਵਾ ਸਟੇਡੀਅਮ, ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ।
ਇਸ ਮੌਕੇ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਜਿਨ੍ਹਾਂ ਦੇ ਨਿਬੇੜੇ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਰਦੇਸ਼ ਦਿੱਤੇ। ਏਡੀਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਤਰਸੇਮ ਚੰਦ ਸਣੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲ ਇੰਸ਼ੋਰੈਂਸ ਦੇ 225 ਕਰੋੜ 2018 ਤੋਂ ਬਕਾਇਆ ਹਨ। ਉਹ ਕੇਂਦਰੀ ਸਿਹਤ ਮੰਤਰੀ ਨੂੰ ਮਿਲ ਕੇ ਵੀ ਆਏ ਹਨ, ਮੰਗੇ ਗਏ ਵਰਤੋਂ ਸਰਟੀਫਿਕੇਟ ਵੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਤੇ ਸੋਮਵਾਰ ਨੂੰ ਦੁਬਾਰਾ ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀ ਦਿੱਲੀ ਮੀਟਿੰਗ ਕਰਨ ਜਾ ਰਹੇ ਹਨ। ਸਿਹਤ ਦਾ ਮਸਲਾ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਕੇਂਦਰੀ ਸਿਹਤ ਮੰਤਰੀ ਨੂੰ ਅਪੀਲ ਕਰਦਿਆਂ, ਉਨ੍ਹਾਂ ਕਿਹਾ ਕਿ ਆਪਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਬਿਮਾਰੀ, ਬੇਰੁਜ਼ਗਾਰੀ ਤੇ ਅਨਪੜ੍ਹਤਾ ਨਾਲ ਲੜੀਏ ਤੇ ਇਸ ਦੇ ਖਾਤਮੇ ਲਈ ਰਲ ਕੇ ਹੰਭਲਾ ਮਾਰੀਏ।

Advertisement

Advertisement