ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਵੱਲੋਂ ਘੱਗਰ ਦਰਿਆ ਦਾ ਦੌਰਾ

08:53 AM Jun 24, 2024 IST

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 23 ਜੂਨ
ਘੱਗਰ ਦਰਿਆ ’ਤੇ ਬਣੇ ਹਾਂਸੀ ਬੁਟਾਣਾ ਨਹਿਰ ਦੇ ਸਾਈਫਨਾਂ ਦੀ ਸਫਾਈ ਕਰਨ ਵਾਲੇ ਠੇਕੇਦਾਰ ਉੱਤੇ ਮਿੱਟੀ ਵੇਚਣ ਦੇ ਦੋਸ਼ ਲੱਗਣ ਮਗਰੋਂ ਅੱਜ ਐੱਸਡੀਐੱਮ ਕ੍ਰਿਸ਼ਨ ਕੁਮਾਰ ਨੇ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਉਪ ਪ੍ਰਧਾਨ ਕੇਵਲ ਸਿੰਘ ਸਦਰੇਹੜੀ ਅਤੇ ਕਿੰਦਰ ਸਿੰਘ ਨੇ ਐੱਸਡੀਐੱਮ ਕ੍ਰਿਸ਼ਨ ਕੁਮਾਰ ਨੂੰ ਸ਼ਿਕਾਇਤ ਕੀਤੀ ਸੀ ਕਿ ਘੱਗਰ ਤੇ ਸਾਈਫਨਾਂ ਦੀ ਸਫਾਈ ਕਰ ਰਹੇ ਠੇਕੇਦਾਰ ਨਿਯਮਾਂ ਦੀ ਉਲੰਘਣਾ ਕਰਕੇ ਮਿੱਟੀ ਵੇਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹ ਦੌਰਾਨ ਜਦੋਂ ਰਿੰਗ ਬੰਨ੍ਹ ਟੁੱਟ ਗਿਆ ਸੀ ਤਾਂ ਪ੍ਰਸ਼ਾਸਨ ਨੂੰ ਦੂਰ ਦਰਾਜ ਤੋਂ ਮਿੱਟੀ ਦਾ ਪ੍ਰਬੰਧ ਕਰਨਾ ਪਿਆ ਸੀ। ਮਿੱਟੀ ਵੇਚਣ ਦੀ ਸੂਚਨਾ ਮਿਲਦੇ ਹੀ ਐੱਸਡੀਐੱਮ ਕ੍ਰਿਸ਼ਨ ਕੁਮਾਰ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਂਚ ਕਰਨ ਦੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇ ਠੇਕੇਦਾਰ ਨੇ ਮਿੱਟੀ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਠੇਕੇਦਾਰ ਅਤੇ ਅਧਿਕਾਰੀਆਂ ਦੋਵਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸਿੰਜਾਈ ਵਿਭਾਗ ਦੇ ਐੱਸਡੀਓ ਅਜਮੇਰ ਸਿੰਘ ਨੇ ਦੱਸਿਆ ਕਿ ਸਾਈਫਨਾਂ ਦੀ ਸਫਾਈ ਲਈ ਦੋ ਟੈਂਡਰ ਲਾਏ ਗਏ ਸਨ। ਕੁੱਝ ਥਾਵਾਂ ਤੋਂ ਰਿੰਗ ਬੰਨ੍ਹ ਅਤੇ ਚੈਨਲ ਕਮਜ਼ੋਰ ਹਨ। ਠੇਕੇਦਾਰ ਨੇ ਇਨ੍ਹਾਂ ਬੰਨ੍ਹਾਂ ਅਤੇ ਚੈਨਲ ਨੂੰ ਮਜ਼ਬੂਤ ਕਰਨ ਲਈ ਮਿੱਟੀ ਪਾਉਣੀ ਹੈ। ਜੇ ਠੇਕੇਦਾਰ ਮਿੱਟੀ ਵੇਚਣ ਦੇ ਦੋਸ਼ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਧਰ, ਐੱਸਡੀਐੱਮ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਸ਼ਿਕਾਇਤ ਮਗਰੋਂ ਇਸ ਸਬੰਧੀ ਜਾਂਚ ਕੀਤੀ ਗਈ ਹੈ।

Advertisement

Advertisement
Advertisement