ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਗਰ: ਚਾਂਦਪੁਰਾ ਦਾ ਬੰਨ੍ਹ ਨਾ ਪੂਰਨ ’ਤੇ ਲੋਕਾਂ ’ਚ ਸਹਿਮ ਵਧਿਆ

12:50 PM Jul 16, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ 16 ਜੁਲਾਈ
ਇਸ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਬੀਤੇ ਕੱਲ੍ਹ ਪਏ ਪਾੜ ਨੂੰ ਅੱਜ ਦੂਜੇ ਦਨਿ ਵੀ ਬੰਦ ਨਹੀਂ ਕੀਤਾ ਜਾ ਸਕਿਆ ਹੈ ਹਾਲਾਂਕਿ ਇਹ ਪਾੜ ਪਹਿਲਾਂ ਨਾਲੋਂ ਵੀ ਜ਼ਿਆਦਾ ਚੌੜਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ ਹੈ। ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਅੱਜ ਸਵੇਰੇ ਫੌਜ ਦੀ ਇੱਕ ਟੀਮ ਵਲੋਂ ਚਾਂਦਪੁਰਾ ਦੇ ਟੁੱਟੇ ਹੋਏ ਬੰਨ੍ਹ ਨੂੰ ਬੰਦ ਕਰਨ ਲਈ ਤਕਨੀਕੀ ਜਾਇਜ਼ਾ ਲਿਆ ਗਿਆ ਹੈ ਤਾਂ ਕਿ ਉਸ ਨੂੰ ਬੰਨ੍ਹਿਆ ਜਾ ਸਕੇ। ਫੌਜ ਵਲੋਂ ਬਾਅਦ ਦੁਪਹਿਰ ਇਸ ਸਬੰਧੀ ਕਾਰਜ ਆਰੰਭੇ ਜਾਣਗੇ। ਇਸੇ ਤਰ੍ਹਾਂ ਹੀ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਖੇਤਰ ਵਿਚ ਘੱਗਰ ਦਾ ਪਾਣੀ ਲਗਾਤਾਰ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਘੱਗਰ ਦੇ ਦੌਰੇ ਦੌਰਾਨ ਦੱਸਿਆ ਕਿ ਰੋੜਕੀ ਬੰਨ੍ਹ ਨੂੰ ਬੰਦ ਕਰ ਲਿਆ ਗਿਆ ਹੈ ਅਤੇ ਹੁਣ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਚ ਕਨਿਾਰਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਬਾਅਦ ਦੁਪਹਿਰ ਜ਼ਿਲ੍ਹੇ ਵਿੱਚ ਸਿਹਤ ਮੰਤਰੀ ਬਲਵੀਰ ਸਿੰਘ ਵੀ ਵਿਸ਼ੇਸ਼ ਦੌਰੇ ਉਤੇ ਆ ਰਹੇ ਹਨ।
Advertisement

Advertisement
Tags :
ਸਹਿਮਘੱਗਰਚਾਂਦਪੁਰਾਪੂਰਨਬੰਨ੍ਹਲੋਕਾਂਵਧਿਆ:
Advertisement