For the best experience, open
https://m.punjabitribuneonline.com
on your mobile browser.
Advertisement

ਘੱਲੂਘਾਰਾ ਦਿਵਸ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ

11:23 AM Jun 04, 2025 IST
ਘੱਲੂਘਾਰਾ ਦਿਵਸ  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ
ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਸ਼੍ਰੀ ਅਕਾਲ ਤਖਤ ਵਿਖੇ ਅਰੰਭ ਕੀਤੇ ਅਖੰਡ ਪਾਠ ਸਮੇਂ ਅਰਦਾਸ ਵਿੱਚ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੂਨ

Advertisement

ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸ੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਹਾਜ਼ਰ ਸਨ। ਅਖੰਡ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਰਵਾਇਤ ਮੁਤਾਬਕ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Advertisement
Advertisement

ਹਾਲਾਂਕਿ ਐਤਕੀਂ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਮੌਜੂਦਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਜਥੇਦਾਰ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਉਹ ਇਸ ਦਾ ਵਿਰੋਧ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਗੜਗੱਜ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ, ਜਿਸ ਨਾਲ ਸਥਿਤੀ ਤਣਾਅਪੂਰਨ ਹੋ ਸਕਦੀ ਹੈ।

ਉਧਰ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸੰਕਟ ਦੇ ਹੱਲ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਹੱਲ ਲੱਭਿਆ ਜਾ ਸਕੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਇਸ ਦੇ ਆਲੇ ਦੁਆਲੇ ਅਤੇ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

Advertisement
Author Image

Advertisement