Operation Blue Star ਦੀ 41ਵੀਂ ਬਰਸੀ ਮੌਕੇ ਟਲਿਆ ਟਕਰਾਅ
08:20 AM Jun 06, 2025 IST
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੂਨ
ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਕਾਰਨ ਇਹ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਅਤੇ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋ ਗਿਆ।

ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਅਰਦਾਸ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਜਦੋਂ ਕਿ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ ਹੈ।
Advertisement
Advertisement
Advertisement
ਇਸ ਮੌਕੇ ਸਿੱਖ ਜਥੇਬੰਦੀਆਂ ਤੇ ਕਾਰਕੂਨਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਸ਼ਹੀਦਾਂ ਅਤੇ ਅਕਾਲ ਤਖਤ ਦੀ ਇਮਾਰਤ ਦੀ ਢਹਿ ਢੇਰੀ ਹੋਈ ਦੀਆਂ ਤਸਵੀਰਾਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ।

ਇਸ ਮੌਕੇ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


ਦੱਸਣ ਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਜਥੇਦਾਰ ਗੜਗੱਜ ਨੂੰ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਸ੍ਰੀ ਅਕਾਲ ਤਖਤ ਤੋਂ ਅੱਜ ਕੌਮ ਦੇ ਨਾਂ ਸੰਦੇਸ਼ ਦਿੰਦੇ ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਟਕਸਾਲ ਉਸ ਦਾ ਵਿਰੋਧ ਕਰੇਗੀ।
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਵੱਲੋਂ ਧਾਮੀ ਦੀ ਸ਼ਲਾਘਾ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖਤ ਵਿਖੇ ਹੋਇਆ ਸਮਾਗਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ਹੈ। ਉਨ੍ਹਾਂ ਇਸ ਸਮਾਗਮ ਦੀ ਸਫਲਤਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਗਮ ਸਮੇਂ ਪਹਿਲੀ ਵਾਰ ਅਜਿਹਾ ਸੀ ਕਿ ਸਾਰੀਆਂ ਸਿੱਖ ਧਿਰਾਂ ਇੱਥੇ ਮੌਜੂਦ ਸਨ ਅਤੇ ਸਮਾਗਮ ਪੂਰਨ ਰੂਪ ਵਿੱਚ ਸ਼ਾਂਤੀ ਪੂਰਵਕ ਨਿਬੜਿਆ ਹੈ। ਉਨ੍ਹਾਂ ਕਿਹਾ ਕਿ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਬਰਸੀ ਦਾ ਮੁੱਖ ਸਮਾਗਮ ਸ੍ਰੀ ਅਕਾਲ ਤਖਤ ਵਿਖੇ ਹੁੰਦਾ ਹੈ ਅਤੇ ਇੱਕ ਸਮਾਗਮ ਚੌਂਕ ਮਹਿਤਾ ਸਥਿਤ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਹੁੰਦਾ ਹੈ। ਸ੍ਰੀ ਅਕਾਲ ਤਖਤ ਵਿਖੇ ਸਮਾਗਮ ਦੀ ਸਮਾਪਤੀ ਉਪਰੰਤ ਉਹ ਚੌਂਕ ਮਹਿਤਾ ਲਈ ਰਵਾਨਾ ਹੋ ਗਏ ਸਨ ਜਿੱਥੇ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਕੁਝ ਨੌਜਵਾਨਾਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ ਜਿਨ੍ਹਾਂ ਵੱਲੋਂ ਹੁੜਦੰਗ ਮਚਾਉਣ ਅਤੇ ਗਲਤ ਹਰਕਤਾਂ ਕੀਤੀਆਂ ਗਈਆਂ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਕੋਲੋਂ 2 ਨਕਲੀ ਪਿਸਤੌਲਾਂ ਵੀ ਮਿਲੀਆਂ ਹਨ। ਇੱਕ ਨੌਜਵਾਨ, ਜੋ ਪੂਰੀ ਤਰ੍ਹਾਂ ਸੁਰਤ ਵਿੱਚ ਨਹੀਂ ਸੀ ,ਵੱਲੋਂ ਸ੍ਰੀ ਅਕਾਲ ਤਖਤ ਦੇ ਪਿਛਲੇ ਪਾਸੇ ਕਮਰੇ ਦਾ ਸ਼ੀਸ਼ੇ ਵਾਲਾ ਦਰਵਾਜ਼ਾ ਵੀ ਤੋੜ ਦਿੱਤਾ ਗਿਆ।
Advertisement