ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਲੂਘਾਰਾ ਦਿਵਸ: ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਭਲਕੇ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

04:33 PM Jun 01, 2025 IST
featuredImage featuredImage
ਹਰਜਿੰਦਰ ਸਿੰਘ ਧਾਮੀ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੂਨ

Advertisement

ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ’ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ।

ਇਸ ਮਗਰੋਂ ਪੈਦਾ ਹੋਈ ਸੰਕਟ ਦੀ ਸਥਿਤੀ ਨੂੰ ਹੱਲ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਭਲਕੇ 2 ਜੂਨ ਨੂੰ ਉਨ੍ਹਾਂ ਨਾਲ ਮੁਲਾਕਾਤ ਕਰੇਗਾ। ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਘੱਲੂਘਾਰਾ ਦਿਵਸ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ ਅਤੇ ਇਸੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।

Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮਕਸਦ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਜ਼ਿਕਰਯੋਗ ਹੈ ਕਿ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਕਿ ਜਥੇਦਾਰ ਗੜਗੱਜ ਦੀ ਥਾਂ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਜਾਂ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਸਿੱਖ ਕੌਮ ਦੇ ਨਾਲ ਸੰਦੇਸ਼ ਜਾਰੀ ਕਰ ਸਕਦੇ ਹਨ ਅਤੇ ਇਸ ਨਾਲ ਸਥਿਤੀ ਸ਼ਾਂਤਪੂਰਨ ਬਣੀ ਰਹੇਗੀ। ਦਮਦਮੀ ਟਕਸਾਲ ਤੇ ਉਸ ਦੀਆਂ ਹਮਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਮਾਨਤਾ ਨਹੀਂ ਦਿੱਤੀ ਗਈ ਸੀ, ਜਿਸ ਦੇ ਖ਼ਿਲਾਫ਼ ਉਹ ਵਿਰੋਧ ਪ੍ਰਦਰਸ਼ਨ ਵੀ ਕਰ ਚੁੱਕੇ ਹਨ।

Advertisement