ਅੱਜ ਮਨਾਇਆ ਜਾਵੇਗਾ ਘੱਲੂਘਾਰਾ ਸ਼ਹੀਦੀ ਸਮਾਗਮ
08:57 AM Jun 09, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 8 ਜੂਨ
ਹਰਿਆਣਾ ਸਿੋੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 40ਵਾਂ ਘੱਲੂਘਾਰਾ ਜੂਨ 1984 ਸ਼ਹੀਦੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਨਾਢਾ ਸਾਹਿਬ ਪੰਚਕੂਲਾ ਵਿੱਚ 9 ਜੂਨ ਨੂੰ ਮਨਾਇਆ ਜਾਏਗਾ। ਇਸ ਤੋਂ ਪਹਿਲਾਂ ਗੁਰਦੁਆਰੇ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਮਗਰੋਂ ਦੋ ਵਜੇ ਤੱਕ ਢਾਡੀ ਪ੍ਰਚਾਰਕ ਤੇ ਪੰਥਕ ਜਥੇਬੰਦੀਆਂ ਦੇ ਆਗੂ ਗੁਰਬਾਣੀ ਗੁਰ ਇਤਿਹਾਸ ਗੁਰਮਤਿ ਵਿਚਾਰਾਂ ਤੇ 1984 ਦੇ ਦੁਖਾਂਤ ਬਾਰੇ ਚਾਨਣਾ ਪਾਉਣਗੇ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੇਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ 40ਵਾਂ ਘੱਲੂਘਾਰਾ ਸ਼ਹੀਦੀ ਸਮਾਗਮ ਵੱਡੇ ਪੱਧਰ ਤੇ ਮਨਾ ਕੇ ਸੰਗਤਾਂ ਨੂੰ ਜੂਨ 1984 ਦੇ ਘੱਲੂਘਾਰੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
Advertisement
Advertisement