ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਲੂਘਾਰਾ ਹਫ਼ਤਾ: ਸਨਅਤੀ ਸ਼ਹਿਰ ਦੀ ਸੁਰੱਖਿਆ ਲਈ ਚੱਪੇ-ਚੱਪੇ ’ਤੇ ਪੁਲੀਸ ਤਾਇਨਾਤ

10:39 PM Jun 23, 2023 IST

ਗਗਨਦੀਪ ਅਰੋੜਾ

Advertisement

ਲੁਧਿਆਣਾ, 5 ਜੂਨ

ਆਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਘੱਲੂਘਾਰਾ ਹਫ਼ਤੇ ਦੇ ਤਹਿਤ ਲੁਧਿਆਣਾ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸ਼ਹਿਰ ਦੇ ਚੱਪੇ-ਚੱਪੇ ‘ਤੇ ਪੁਲੀਸ ਤਇਨਾਤ ਕਰ ਦਿੱਤੀ ਗਈ ਹੈ। ਪੰਜਾਬ ਪੁਲੀਸ ਦੇ ਨਾਲ-ਨਾਲ ਸ਼ਹਿਰ ਦੀ ਸੁਰੱਖਿਆ ਕਮਾਂਡ ‘ਚ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਈ ਵਿਸ਼ੇਸ਼ ਟੀਮਾਂ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਸੰਭਾਲ ਰਹੀਆਂ ਹਨ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਤੋਂ ਲੈ ਕੇ ਸਾਰੇ ਸੀਨੀਅਰ ਅਧਿਕਾਰੀ ਖੁਦ ਸੜਕਾਂ ‘ਤੇ ਉਤਰ ਕੇ ਸੁਰੱਖਿਆ ਪ੍ਰਬੰਧ ਦੇਖ ਰਹੇ ਹਨ।

Advertisement

ਪੁਲੀਸ ਦੀ ਟੀਮ ਸ਼ੋਸ਼ਲ ਮੀਡੀਆ ‘ਤੇ ਵੀ ਖਾਸ ਧਿਆਨ ਦੇ ਰਹੀ ਹੈ। ਹਿੰਦੂ ਜਥੇਬੰਦੀਆਂ ਦੇ ਨਾਲ-ਨਾਲ ਗਰਮ ਖਿਆਲੀਆਂ ਨੂੰ ਵੀ ਪੁਲੀਸ ਨੇ ਸਾਫ਼ ਤੌਰ ‘ਤੇ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ‘ਤੇ ਭੜਕਾਊ ਬਿਆਨਬਾਜ਼ੀ ਨਾ ਕਰੇ, ਜੇਕਰ ਕੋਈ ਅਜਿਹਾ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲੀਸ ਦਾ ਕਹਿਣਾ ਹੈ ਕਿ ਕਿਸੇ ਵੀ ਹਾਲ ‘ਚ ਸ਼ਹਿਰ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਪੁਲੀਸ ਦੇ ਵੱਲੋਂ ਪੂਰੇ ਸ਼ਹਿਰ ‘ਚ ਕਈ ਪੁਆਇੰਟਾਂ ‘ਤੇ ਨਾਕੇਬੰਦੀ ਕੀਤੀ ਗਈ ਹੈ। ਕਈ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਨਾਲ ਹੀ ਬੱਸ ਅੱਡੇ ਅਤੇ ਰੇਲਵੇ ਸਟੇਸ਼ਨ ‘ਤੇ ਵੀ ਚੈਕਿੰਗ ਮੁਹਿੰਮ ਚਲਾ ਕੇ ਹਰ ਆਉਣ ਜਾਣ ਵਾਲੇ ਯਾਤਰੀ ‘ਚੋਂ ਜੋ ਸ਼ੱਕੀ ਲੱਗ ਰਿਹਾ ਹੈ ਉਸ ਦਾ ਸਾਮਾਨ ਚੈਕ ਕੀਤਾ ਜਾ ਰਿਹਾ ਹੈ। ਸ਼ਹਿਰ ‘ਚ ਲੁਧਿਆਣਾ ਪੁਲੀਸ ਨੇ ਧਾਰਮਿਕ ਸਥਾਨਾਂ ਦੇ ਬਾਹਰ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

ਕੁਝ ਦਿਨ ਪਹਿਲਾਂ ਘੱਲੂਘਾਰਾ ਹਫ਼ਤੇ ਨੂੰ ਲੈ ਕੇ ਵਿਸ਼ੇਸ਼ ਤੌਰ ‘ਤੇ ਡੀਜੀਪੀ ਈਸ਼ਰ ਸਿੰਘ ਵੱਲੋਂ ਲੁਧਿਆਣਾ ਪੁਲੀਸ ਨਾਲ ਮੀਟਿੰਗ ਕਰ ਥਾਣਾ ਇੰਚਾਰਜਾਂ ਤੋਂ ਇਲਾਵਾ ਏਸੀਪੀ ਤੇ ਏਡੀਸੀਪੀ ਸਮੇਤ ਡੀਸੀਪੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਦੌਰਾਨ ਉਨ੍ਹਾਂ ਨੂੰ ਸਾਫ਼ ਤੌਰ ‘ਤੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਹਿੰਦੂ ਜਬੇਦੀਆਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਸੀ ਤਾਂ ਕਿ ਕੋਈ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਦਿਖੇ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।

ਇਸ ਵਾਰ ਹਿੰਦੂ ਆਗੂਆਂ ਨੇ ਕੁਝ ਵੱਖਰੇ ਹੀ ਸੁਨੇਹੇ ਦੇਣ ਦੀ ਕੋਸ਼ਿਸ਼ ਕੀਤੀ ਹੈ। ਹਿੰਦੂ ਆਗੂ ਰਾਜੀਵ ਟੰਡਨ ਅਤੇ ਸੰਦੀਪ ਥਾਪਰ ਗੋਰਾ ਨੇ ਘੱਲੂਘਾਰਾ ਹਫ਼ਤੇ ਦੌਰਾਨ ਹਿੰਦੂਆਂ ਤੇ ਸਿੱਖਾਂ ਨੂੰ ਸਭ ਕੁਝ ਭੁੱਲ ਕੇ ਇਕੱਠੇ ਰਹਿਣ ਦੇ ਨਾਲ ਨਾਲ ਪੰਜਾਬ ਨੂੰ ਅੱਗੇ ਲਿਜਾਣ ਦਾ ਸੁਨੇਹਾ ਦਿੱਤਾ ਹੈ। ਦੋਹਾਂ ਆਗੂਆਂ ਨੇ ਕਿਹਾ ਕਿ 1980 ਤੋਂ ਲੈ ਕੇ 92 ਤੱਕ ਦਾ ਸਮਾਂ ਪੰਜਾਬ ਦੇ ਲਈ ਕਾਲੇ ਦੌਰ ਵਾਲਾ ਰਿਹਾ ਹੈ। ਹਾਲੇ ਵੀ ਉਸਦੀ ਯਾਦ ‘ਚ ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਕਾਰਨ ਪੰਜਾਬ ਲਗਾਤਾਰ ਪਿੱਛੇ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਸਾਰਾ ਕੁਝ ਭੁੱਲ ਕੇ ਅੱਗੇ ਵੱਧਣਾ ਚਾਹੀਦਾ ਹੈ। ਜੇਕਰ ਕਿਸੇ ਨੇ ਪਾਠ ਜਾਂ ਫਿਰ ਹਵਨ ਕਰਵਾਉਣਾ ਹੈ ਤਾਂ ਬਿਨਾਂ ਕਿਸੇ ਨੂੰ ਸੂਚਨਾ ਦਿੱਤੇ ਜਿਵੇਂ ਮਰਜ਼ੀ ਕਰਵਾਉਣ। ਮਾਹੌਲ ਨਾ ਖਰਾਬ ਕਰਨ ਤਾਂ ਕਿ ਪੰਜਾਬ ਦੀ ਤਰੱਕੀ ਲਈ ਕੰਮ ਕੀਤਾ ਜਾ ਸਕੇ।

ਸ਼ਹੀਦ ਸੁਖਦੇਵ ਥਾਪਰ ਦੇ ਘਰ ਦੀ ਵੀ ਵਧਾਈ ਸੁਰੱਖਿਆ

ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਤੇ ਹਿੰਦੂ ਨੇਤਾ ਅਸ਼ੋਕ ਥਾਪਰ ਨੂੰ ਵੀ ਖਾਲਿਸਤਾਨੀਆਂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਬਾਰੇ ‘ਚ ਪੁਲੀਸ ਲੁਧਿਆਣਾ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਅਸ਼ੋਕ ਥਾਪਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਫੋਨ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੱਥੋ ਤੱਕ ਆਖ ਦਿੱਤਾ ਗਿਆ ਹੈ ਕਿ ਸੁਖਦੇਵ ਥਾਪਰ ਕੋਈ ਸ਼ਹੀਦ ਨਹੀਂ ਸਨ। ਜਿਸ ਕਾਰਨ ਉਨ੍ਹਾਂ ਦੇ ਘਰ ਬਾਹਰ ਤੇ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਬਾਹਰ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

Advertisement
Advertisement