For the best experience, open
https://m.punjabitribuneonline.com
on your mobile browser.
Advertisement

ਘਾੜ ਕਲੱਬ ਵੱਲੋਂ ਵਾਤਾਵਰਨ ਬਚਾਉਣ ਲਈ ਉਪਰਾਲਾ

08:28 AM Jul 24, 2024 IST
ਘਾੜ ਕਲੱਬ ਵੱਲੋਂ ਵਾਤਾਵਰਨ ਬਚਾਉਣ ਲਈ ਉਪਰਾਲਾ
ਪਿੰਡ ਸਿੰਬਲ ਝੱਲੀਆਂ ਵਿੱਚ ਬੂਟੇ ਲਗਾਉਂਦੇ ਹੋਏ ਕਲੱਬ ਦੇ ਮੈਂਬਰ। -ਫੋਟੋ: ਜਗਮੋਹਨ
Advertisement

ਪੱਤਰ ਪ੍ਰੇਰਕ
ਰੂਪਨਗਰ, 23 ਜੁਲਾਈ
ਜ਼ਿਲ੍ਹਾ ਰੂਪਨਗਰ ਦੇ ਘਾੜ ਇਲਾਕੇ ਅੰਦਰ ਸਮਾਜ ਸੇਵਾ ਦੇ ਕੰਮਾਂ ਲਈ ਤਤਪਰ ਘਾੜ ਕਲੱਬ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਦੇਖ-ਰੇਖ ਅਧੀਨ ਵਣ ਮਹਾ ਉਤਸਵ ਮਨਾਇਆ ਗਿਆ। ਇਸ ਦੌਰਾਨ ਪਿੰਡ ਸਿੰਬਲ ਝੱਲੀਆਂ ਵਿੱਚ ਵੱਖ-ਵੱਖ ਕਿਸਮ ਦੇ 25 ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਲਗਾਏ ਜਾਣਗੇ। ਇਸ ਮੌਕੇ ਸਰਪੰਚ ਜਗਤਾਰ ਸਿੰਘ, ਪੰਚ ਗੁਰਪਿੰਦਰ ਸਿੰਘ, ਪੰਚ ਮਲਕੀਤ ਸਿੰਘ, ਪੰਚ ਭੁਪਿੰਦਰ ਸਿੰਘ ਨੂਰੀ, ਜਗਜੀਤ ਸਿੰਘ, ਸਤਨਾਮ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ ਗਿੱਲ, ਸੁਰਿੰਦਰ ਸਿੰਘ, ਬਹਾਦਰ ਸਿੰਘ ਗਰੇਵਾਲ, ਦਲਵੀਰ ਸਿੰਘ ਕਾਲਾ, ਮਾਸਟਰ ਸੁਖਦੇਵ ਸਿੰਘ ਗਰੇਵਾਲ, ਹਰਭਜਨ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਹਿੰਦਾ ਗਿੱਲ, ਪਿੰਦੀ ਗਿੱਲ ਆਦਿ ਵੀ ਹਾਜ਼ਰ ਸਨ।

Advertisement
Advertisement
Author Image

sukhwinder singh

View all posts

Advertisement