ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਵਾਸੀ ਲੇਖਕ ਗੁਰਮੀਤ ਸਿੱਧੂ ਦਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਰਿਲੀਜ਼

11:10 AM Aug 19, 2024 IST
ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਣ ਕਰਦੇ ਹੋਏ ਪਤਵੰਤੇ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਗਸਤ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਸਰੀ (ਕੈਨੇਡਾ) ਵਸਦੇ ਗ਼ਜ਼ਲਗੋ ਗੁਰਮੀਤ ਸਿੰਘ ਸਿੱਧੂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਿਤ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ। ਆਰੰਭ ਵਿੱਚ ਕਾਲਜ ਕੌਂਸਲ ਦੇ ਪ੍ਰਧਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ ਕੁਲਪਤੀ ਡਾ. ਐੱਸ ਪੀ ਸਿੰਘ ਨੇ ਸਭ ਨੂੰ ਜੀ ਆਇਆਂ ਕਿਹਾ। ਸਮਾਗਮ ਵਿੱਚ ਜੁਆਇੰਟ ਡਾਇਰੈਕਟਰ (ਲੋਕ ਸੰਪਰਕ) ਹਰਜੀਤ ਸਿੰਘ ਗਰੇਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਲੇਖਕ ਗੁਰਮੀਤ ਸਿੰਘ ਸਿੱਧੂ ਨੇ ਆਪਣਾ ਸਾਹਿਤਕ ਸਫ਼ਰ ਜਸਵੰਤ ਸਿੰਘ ਕੰਵਲ ਦੀ ਪ੍ਰੇਰਨਾ ਨਾਲ ਗੀਤਕਾਰੀ ਤੋਂ ਆਰੰਭ ਕੀਤਾ ਅਤੇ ਫਿਰ ਸਰੀ ਵਸਦੇ ਗ਼ਜ਼ਲਗੋਆਂ ਰਾਜਵੰਤ ਰਾਜ, ਕਵਿੰਦਰ ਚਾਦ ਤੇ ਕ੍ਰਿਸ਼ਨ ਭਨੋਟ ਦੀ ਅਗਵਾਈ ਵਿੱਚ ਪਿੰਗਲ ਅਤੇ ਅਰੂਜ਼ ਨੂੰ ਸਮਝ ਕੇ ਸਾਲ 2018 ਵਿੱਚ ਗ਼ਜ਼ਲਾਂ ਲਿਖਣੀਆਂ ਸ਼ੁਰੂ ਕੀਤੀਆਂ। ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੁਸਤਕ ਬਾਰੇ ਆਲੋਚਨਾਤਮਕ ਪੱਖ ਤੋਂ ਚਰਚਾ ਕੀਤੀ।
ਸ਼ਾਇਰ ਤ੍ਰੈਲੋਚਨ ਲੋਚੀ ਨੇ ਇਸੇ ਪੁਸਤਕ ਦੀ ਇੱਕ ਗ਼ਜ਼ਲ ‘ਕਿਤਾਬਾਂ ’ਚ ਅੱਖਰ ਕਰਨ ਦੀਪਮਾਲਾ’ ਤਰਨੁੰਮ ਵਿੱਚ ਸੁਣਾਈ। ਸਮਾਗਮ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐੱਸ ਪੀ ਸਿੰਘ ਅਤੇ ਆਨਰੇਰੀ ਸਕੱਤਰ ਹਰਸ਼ਰਨ ਸਿੰਘ ਨਰੂਲਾ ਨੇ ਹਰਜੀਤ ਸਿੰਘ ਗਰੇਵਾਲ ਨੂੰ ਸਨਮਾਨਿਤ ਕੀਤਾ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ।

Advertisement

Advertisement