For the best experience, open
https://m.punjabitribuneonline.com
on your mobile browser.
Advertisement

ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਲਈ ਚੋਣ ਕਮਿਸ਼ਨ ਵੱਲੋਂ ਘੋਸ਼ ਤੇ ਸ੍ਰੀਨੇਤ ਨੂੰ ਫਟਕਾਰ

07:00 AM Apr 02, 2024 IST
ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਲਈ ਚੋਣ ਕਮਿਸ਼ਨ ਵੱਲੋਂ ਘੋਸ਼ ਤੇ ਸ੍ਰੀਨੇਤ ਨੂੰ ਫਟਕਾਰ
ਦਿਲੀਪ ਘੋਸ਼ ਸੁਪ੍ਰਿਆ ਸ੍ਰੀਨੇਤ
Advertisement

ਨਵੀਂ ਦਿੱਲੀ, 1 ਅਪਰੈਲ
ਚੋਣ ਕਮਿਸ਼ਨ ਨੇ ਅੱਜ ਭਾਜਪਾ ਆਗੂ ਦਿਲੀਪ ਘੋਸ਼ ਅਤੇ ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ੍ਰੀਨੇਤ ਨੂੰ ਔਰਤਾਂ ਦੇ ਸਨਮਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਲਈ ਫਟਕਾਰ ਲਗਾਈ ਹੈ। ਘੋਸ਼ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸ੍ਰੀਨੇਤ ਨੇ ਅਦਾਕਾਰਾ ਤੇ ਭਾਜਪਾ ਉਮੀਦਵਾਰ ਕੰਗਨਾ ਰਣੌਤ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਅੱਜ ਤੋਂ ਕਮਿਸ਼ਨ ਇਨ੍ਹਾਂ ਦੋਹਾਂ ਆਗੂਆਂ ਦੀਆਂ ਚੋਣ ਗਤੀਵਿਧੀਆਂ ਦੀ ਵਿਸ਼ੇਸ਼ ਨਿਗਰਾਨੀ ਕਰੇਗਾ। ਕਮਿਸ਼ਨ ਅਨੁਸਾਰ ਇਸ ਚਿਤਾਵਨੀ ਨੋਟਿਸ ਦੀ ਇੱਕ ਕਾਪੀ ਉਨ੍ਹਾਂ ਦੇ ਪਾਰਟੀ ਪ੍ਰਧਾਨਾਂ ਨੂੰ ਵੀ ਭੇਜੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਆਗੂਆਂ ਨੂੰ ਜਨਤਕ ਸਮਾਗਮਾਂ ਦੌਰਾਨ ਸਾਵਧਾਨੀ ਵਰਤਣ ਅਤੇ ਅਜਿਹੀਆਂ ਇਤਰਾਜ਼ਯੋਗ ਟਿੱਪਣੀਆਂ ਤੇ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਚਣ ਲਈ ਜਾਗਰੂਕ ਕਰਨ। ਕਮਿਸ਼ਨ ਨੇ ਕਿਹਾ ਕਿ ਦੋਵਾਂ ਆਗੂਆਂ ਨੇ ‘ਹੇਠਲੇ ਪੱਧਰ’ ਦਾ ਨਿੱਜੀ ਹਮਲਾ ਕੀਤਾ ਤੇ ਇਹ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੀ ਉਲੰਘਣਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×