ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੋਸ਼ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

08:03 AM Sep 05, 2024 IST

ਨਵੀਂ ਦਿੱਲੀ, 4 ਸਤੰਬਰ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਵਿੱਚ ਵਿੱਤੀ ਬੇਨਿਯਮੀਆਂ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ਵਿੱਚ ਧਿਰ ਵਜੋਂ ਸ਼ਾਮਲ ਕੀਤੇ ਜਾਣ ਦੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰਨ ਸਬੰਧੀ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਨੇ 23 ਅਗਸਤ ਨੂੰ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਸੂਬਾ ਸਰਕਾਰ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ (ਸਿਟ) ਤੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਹਾਈ ਕੋਰਟ ਨੇ ਇਹ ਹੁਕਮ ਸਾਬਕਾ ਡਿਪਟੀ ਸੁਪਰਡੈਂਟ ਅਖਤਰ ਅਲੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤਾ ਸੀ। ਉਸ ਨੇ ਘੋਸ਼ ਦੇ ਕਾਰਜਕਾਲ ਦੌਰਾਨ ਹਸਪਤਾਲ ’ਚ ਕਥਿਤ ਵਿੱਤੀ ਬੇਨਿਯਮੀਆਂ ਦੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਾਂਚ ਕਰਨ ਦੀ ਅਪੀਲ ਕੀਤੀ ਸੀ। ਘੋਸ਼ ਨੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਆਪਣੇ ਵਕੀਲ ਸਿਧਾਰਥ ਚੌਧਰੀ ਰਾਹੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। -ਪੀਟੀਆਈ

Advertisement

Advertisement