ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਘੱਗਾ ਗਰਿੱਡ ਦਾ ਘਿਰਾਓ

06:35 AM Jun 28, 2024 IST

ਗੁਰਨਾਮ ਸਿੰਘ ਚੌਹਾਨ
ਪਾਤੜਾਂ, 28 ਜੂਨ
ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਅਤੇ ਨੁਕਸ ਪੈਣ ਤੇ ਬਹਾਲੀ ਵਿੱਚ ਦੇਰੀ ਦੇ ਰੋਸ ਵਜੋਂ ਪਿੰਡਾਂ ਦੇ ਲੋਕਾਂ ਨੇ ਬਿਜਲੀ ਗਰਿੱਡ ਘੱਗਾ ਗਰਿੱਡ ਦਾ ਘਿਰਾਓ ਕੀਤਾ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਥਾਣਾ ਘੱਗਾ ਦੇ ਮੁਖੀ ਨੇ ਮੌਕੇ ਉੱਤੇ ਪਹੁੰਚ ਕੇ ਕਿਸਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਐੱਸਡੀਓ ਪਾਵਰਕੌਮ ਪਾਤੜਾਂ ਸ਼ਹਿਰੀ ਭਗਵਾਨ ਸ਼ਰਮਾ ਅਤੇ ਐੱਸਡੀਓ ਪਾਤੜਾਂ ਦਿਹਾਤੀ ਹਰਬੰਸ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਕਿਸਾਨਾਂ ਨੂੰ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ ਜਿਸ ਮਗਰੋਂ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ ਨੇ ਦੱਸਿਆ ਕਿ ਝੋਨੇ ਦੀ ਲਵਾਈ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਭਾਰੀ ਜ਼ਰੂਰਤ ਹੈ ਪਰ ਘੱਗਾ ਗਰਿੱਡ ਤੋਂ ਚੱਲਣ ਵਾਲੇ ਫੀਡਰਾਂ ਤੋਂ ਪਿੰਡਾਂ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਬਿਜਲੀ ਸਪਲਾਈ ਵਿੱਚ ਕਟੌਤੀ ਤੇ ਲਾਈਨ ਖ਼ਰਾਬ ਹੋਣ ਦੀ ਸੂਰਤ ਵਿੱਚ ਪਿਛਲਾ ਬਕਾਇਆ ਨਹੀਂ ਦਿੱਤਾ ਜਾਂਦਾ। ਕਿਸਾਨਾਂ ਨੂੰ ਮਜਬੂਰੀਵੱਸ ਗਰੀਡ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ। ਸੀਜ਼ਨ ਦੀ ਸ਼ੁਰੂਆਤ 'ਤੇ ਬਿਜਲੀ ਦੇ ਲੱਗਦੇ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਕਿਸੇ ਵੀ ਬਿਜਲੀ ਲਾਈਨ ਵਿੱਚ ਨੁਕਸ ਪੈ ਜਾਣ ਦੀ ਸੂਰਤ ਵਿੱਚ ਉਸਨੂੰ ਤੁਰੰਤ ਠੀਕ ਕੀਤਾ ਜਾਵੇ।

Advertisement

Advertisement