ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੁੱਦਾ ਹਸਪਤਾਲ: ਡਾਕਟਰਾਂ ਦੀ ਘਾਟ ਖ਼ਿਲਾਫ਼ ਸਿਵਲ ਸਰਜਨ ਦਫ਼ਤਰ ’ਚ ਧਰਨਾ

10:30 AM Oct 26, 2024 IST
ਬਠਿੰਡਾ ਦੇ ਸਿਵਲ ਸਰਜਨ ਦਫ਼ਤਰ ’ਚ ਧਰਨਾ ਦਿੰਦੇ ਹੋਏ ਲੋਕ।

ਮਨੋਜ ਸ਼ਰਮਾ
ਬਠਿੰਡਾ, 25 ਅਕਤੂਬਰ
ਘੁੱਦਾ ਦੇ ਹਸਪਤਾਲ ’ਚ ਡਾਕਟਰਾਂ ਤੇ ਹੋਰ ਅਮਲੇ ਦੀ ਘਾਟ ਖ਼ਿਲਾਫ਼ ਲੋਕਾਂ ਨੇ ਬਠਿੰਡਾ ਵਿੱਚ ਸਿਵਲ ਸਰਜਨ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ, ਰਾਮ ਸਿੰਘ ਕੋਟਗੁਰੂ, ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਅਤੇ ਜਸਕਰਨ ਸਿੰਘ ਕੋਟਗੁਰੂ ਨੇ ਕਿਹਾ ਕਿ ਲਗਪਗ ਇੱਕ ਮਹੀਨਾ ਪਹਿਲਾਂ ਸਿਵਲ ਸਰਜਨ ਨੇ ਉਕਤ ਸਮੱਸਿਆਵਾਂ ਹੱਲ ਕਰਨ ਲਈ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਐਮਰਜੈਂਸੀ ਡਿਊਟੀ ਦੌਰਾਨ ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ, ਮੁਲਾਜ਼ਮਾਂ ਦੀ ਸੁਰੱਖਿਆ ਲਈ ਸਕਿਊਰਟੀ ਗਾਰਡ ਤਾਇਨਾਤ ਕੀਤੇ ਜਾਣ ਅਤੇ ਹਸਪਤਾਲ ਦਾ ਮਾਹੌਲ ਖਰਾਬ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜੇ ਸਰਕਾਰੀ ਹਸਪਤਾਲ ਘੁੱਦਾ ਵਿੱਚ ਡਾਕਟਰਾਂ ਸਟਾਫ਼ ਤੇ ਸੁਰੱਖਿਆ ਅਮਲੇ ਦੀ ਘਾਟ ਨੂੰ ਦੂਰ ਨਾ ਕੀਤਾ ਗਿਆ ਤਾਂ ਜਲਦੀ ਹੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਐਮਰਜੈਂਸੀ ਡਿਊਟੀ ਦੌਰਾਨ ਹਸਪਤਾਲ ਵਿੱਚ ਕੋਈ ਡਾਕਟਰ ਨਾ ਹੋਣ ਕਾਰਨ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਆਖਿਆ ਕਿ ਲੰਘੇ ਦਿਨਾਂ ਦੌਰਾਨ ਕੁਝ ਵਿਅਕਤੀਆਂ ਵੱਲੋਂ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਅਮਲੇ ਨਾਲ ਦੁਰਵਿਹਾਰ ਕਰਨ ਦੀਆਂ ਕਈ ਘਟਨਾਵਾਂ ਵਾਪਰ ਗਈਆਂ ਪਰ ਪ੍ਰਸ਼ਾਸਨ ਨੇ ਹਾਲੇ ਤੱਕ ਕੋਈ ਕਦਮ ਨਹੀਂ ਚੁੱਕਿਆ।

Advertisement

Advertisement