For the best experience, open
https://m.punjabitribuneonline.com
on your mobile browser.
Advertisement

ਘੁੱਲਾ ਨੂੰ ਬ੍ਰਾਂਡ ਅੰਬੈਸਡਰ ਬਣਾਏ ਜਾਣ ’ਤੇ ਸਨਮਾਨ

08:00 AM May 06, 2024 IST
ਘੁੱਲਾ ਨੂੰ ਬ੍ਰਾਂਡ ਅੰਬੈਸਡਰ ਬਣਾਏ ਜਾਣ ’ਤੇ ਸਨਮਾਨ
ਨਗਰ ਨਿਗਮ ਦਾ ਪੱਤਰ ਦਿਖਾਉਂਦੇ ਹੋਏ ਅਵਤਾਰ ਸਿੰਘ ਘੁੱਲਾ। -ਫੋਟੋ: ਸੱਗੂ
Advertisement

ਅੰਮ੍ਰਿਤਸਰ: ਚੀਫ ਖਾਲਸਾ ਦੀਵਾਨ ਮੈਂਬਰ ਅਤੇ ਸੀ.ਕੇ.ਡੀ ਵਾਤਾਵਰਣ ਕਮੇਟੀ ਦੇ ਇੰਚਾਰਜ ਅਵਤਾਰ ਸਿੰਘ ਘੁੱਲਾ ਨੂੰ ਮਿਉਂਸਿਪਲ ਕਾਰਪੋਰੇਸ਼ਨ ਵਲੋਂ ਚਲਾਏ ਜਾ ਰਹੇ ਸਵੱਛ ਸਰਵੇਖਣ-2024 ਲਈ ਬ੍ਰਾਂਡ ਐਂਬੇਸਡਰ ਬਣਾਏ ਜਾਣ ’ਤੇ ਦੀਵਾਨ ਦੇ ਅਹੁਦੇਦਾਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਹੈ ਕਿ ਅਵਤਾਰ ਸਿੰਘ ਘੁੱਲਾ ਦੀਆਂ ਵਾਤਾਵਰਨ ਸੰਭਾਲ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਦੀ ਨਿਸ਼ਕਾਮ ਸੇਵਾ, ਮਿਹਨਤ ਅਤੇ ਕਾਬਲੀਅਤ ਨੂੰ ਵੇਖਦਿਆਂ ਹੀ ਕਾਰਪੋਰੇਸ਼ਨ ਵਲੋਂ ਉਨ੍ਹਾਂ ਨੂੰ ਇਸ ਸਨਮਾਨਿਤ ਅਹੁੱਦੇ ਨਾਲ ਨਿਵਾਜ਼ਿਆ ਗਿਆ ਹੈ। ਇਸ ਮੌਕੇ ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਅਤੇ ਮੈਂਬਰ ਸੀ.ਕੇ.ਡੀ ਡਾ. ਆਤਮਜੀਤ ਸਿੰਘ ਬਸਰਾ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement
Author Image

Advertisement
Advertisement
×