For the best experience, open
https://m.punjabitribuneonline.com
on your mobile browser.
Advertisement

ਗਿਆਨੀ ਦਿੱਤ ਸਿੰਘ ਦਾ ਜਨਮ ਦਿਹਾੜਾ ਮਨਾਇਆ

07:32 AM Apr 23, 2024 IST
ਗਿਆਨੀ ਦਿੱਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਹਰਦੇਵ ਸਿੰਘ ਬੋਪਾਰਾਏ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਪਰੈਲ
ਡਾ. ਭੀਮ ਰਾਓ ਅੰਬੇਡਕਰ ਇੰਟਰਨੈਸ਼ਨਲ ਸੰਗਠਨ ਵੱਲੋਂ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਗਿਆਨੀ ਦਿੱਤ ਸਿੰਘ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਗਿਆ। ਪਿੰਡ ਬੀਰਮੀ ਵਿੱਚ ਹੋਏ ਸਮਾਗਮ ਦੌਰਾਨ ਸੰਗਠਨ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਗਿਆਨੀ ਦਿੱਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਦੁਨੀਆ ਵਿੱਚ ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਗਿਆਨੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਪਹਿਲੇ ਵਿਦਿਆਰਥੀ, ਸਿੰਘ ਸਭਾ ਲਹਿਰ ਦੇ ਮੋਢੀ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, 51 ਸਾਲ ਦੀ ਉਮਰ ਵਿੱਚ 52 ਕਿਤਾਬਾਂ ਦੇ ਲਿਖਾਰੀ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ, ਹੈੱਡ ਗ੍ਰੰਥੀ ਬਾਬਾ ਚਮਕੌਰ ਸਿੰਘ, ਮੀਤ ਪ੍ਰਧਾਨ ਸ਼ੇਰ ਸਿੰਘ, ਹਰਦੇਵ ਸਿੰਘ ਬੀਰਮੀ, ਰਾਮ ਕ੍ਰਿਸ਼ਨ ਸਿੰਘ, ਜਸਵੰਤ ਸਿੰਘ, ਕਰਤਾਰ ਸਿੰਘ ਅਤੇ ਗੁਰਮੀਤ ਸਿੰਘ ਇਆਲੀ ਆਦਿ ਨੂੰ ਹਰਦੇਵ ਸਿੰਘ ਬੋਪਾਰਾਏ ਵੱਲੋਂ ਸਨਮਾਨਿਤ ਕੀਤਾ ਗਿਆ।

Advertisement

Advertisement
Author Image

Advertisement
Advertisement
×