ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੋ ਪੁਸਤਕਾਂ ਲੋਕ ਅਰਪਣ

07:12 AM Jul 17, 2024 IST
ਪੁਸਤਕ ਲੋਕ ਅਰਪਣ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਡਾ. ਰੂਪ ਸਿੰਘ, ਜੋਗਿੰਦਰ ਸਿੰਘ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਜੁਲਾਈ
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸੋ ਥਾਨੁ ਸੁਹਾਵਾ’ ਦਾ ਅੰਗਰੇਜ਼ੀ ਅਨੁਵਾਦ ਕਰਨ ਮਗਰੋਂ ‘101 ਸੇਕਰਡ ਸਿੱਖ ਸ਼ਰਾਈਨਜ਼’ ਅਤੇ ‘ਸਚਿਆਰ ਸਿੱਖ ਸ਼ਖ਼ਸੀਅਤਾਂ’ ਦੋ ਪੁਸਤਕਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੋਕ ਅਰਪਣ ਕੀਤਾ।
ਦੋਵੇਂ ਪੁਸਤਕਾਂ ਦੇ ਪ੍ਰਕਾਸ਼ਕ ਸਿੰਘ ਬ੍ਰਦਰਜ਼ ਹਨ। ਪੁਸਤਕ ਵਿੱਚ ਪੰਜਾਬ ਵਿਚਲੇ ਇਤਿਹਾਸਕ ਗੁਰਧਾਮਾਂ ਦਾ ਵਿਵਰਣ ਦਿੱਤਾ ਗਿਆ ਹੈ। ਪੰਜਾਬ ਤੋਂ ਇਲਾਵਾ ਇਸ ਪੁਸਤਕ ਵਿੱਚ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣਵੇਂ ਗੁਰਧਾਮਾਂ ਅਤੇ ਪੰਜਾਬ ਸਮੇਤ ਬਾਹਰਲੇ ਰਾਜਾਂ ਵਿੱਚਲੇ ਤਖ਼ਤ ਸਾਹਿਬਾਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਦਾ ਅੰਗਰੇਜ਼ੀ ਅਨੁਵਾਦ ਜੋਗਿੰਦਰ ਸਿੰਘ ਅਦਲੀਵਾਲ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਨੇ ਕੀਤਾ ਹੈ। ਉਨ੍ਹਾਂ ਵੱਲੋ ਸੁਖਾਲੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਪੁਸਤਕਾਂ ਰਿਲੀਜ਼ ਕਰਨ ਸਮੇਂ ਪੁਸਤਕ ਦੇ ਲੇਖਕ ਡਾ. ਰੂਪ ਸਿੰਘ, ਅੰਗਰੇਜ਼ੀ ਅਨੁਵਾਦਕ ਜੋਗਿੰਦਰ ਸਿੰਘ ਅਦਲੀਵਾਲ, ਪ੍ਰਕਾਸ਼ਕ ਗੁਰਸਾਗਰ ਸਿੰਘ, ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾ ਸਿੰਘਾ , ਕੁਲਜੀਤ ਸਿੰਘ ਸਿੰਘ ਬ੍ਰਦਰਜ, ਗੁਰਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਕਈ ਸ਼ਖਸੀਅਤਾਂ ਹਾਜ਼ਰ ਸਨ।

Advertisement

Advertisement
Advertisement