ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੇ ਵਾਰਡ ਨੰਬਰ-24 ਨੂੰ 70 ਲੱਖ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

07:04 AM Aug 26, 2024 IST
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੇਅਰ ਕੁਲਦੀਪ ਕੁਮਾਰ ਤੇ ਹੋਰ।

ਮੁਕੇਸ਼ ਕੁਮਾਰ
ਚੰਡੀਗੜ੍ਹ, 25 ਅਗਸਤ
ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ-24 ਵਿੱਚ ਅੱਜ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੇਅਰ ਕੁਲਦੀਪ ਕੁਮਾਰ ਅਤੇ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਸ਼ੁਰੂ ਕਰਵਾਏ। ਇਸ ਮੌਕੇ ਕੌਂਸਲਰ ਜਸਵੀਰ ਸਿੰਘ ਬੰਟੀ ਨੇ ਵਾਰਡ ਵਿੱਚ ਸ਼ੁਰੂ ਕਰਵਾਏ ਕਾਰਜਾਂ ਸਬੰਧੀ ਦੱਸਿਆ ਕਿ ਸੈਕਟਰ ਦੇ 25 ਪਾਰਕਾਂ, ਵੀ-5 ਰੋਡ ਦੇ ਪੇਵਰ ਬਲਾਕ ਅਤੇ ਅਟਾਵਾ ਅਧੀਨ ਪੈਂਦੇ ਪਾਰਕਾਂ ਦੀ ਮੁਰੰਮਤ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ’ਤੇ ਲਗਪਗ 70 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਥਾਨਕ ਲੋਕ ਲੰਬੇ ਸਮੇਂ ਤੋਂ ਇਨ੍ਹਾਂ ਕੰਮਾਂ ਦੀ ਮੰਗ ਕਰ ਰਹੇ ਸਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਨਿਗਮ ਕਮਿਸ਼ਨਰ, ਮੇਅਰ ਕੁਲਦੀਪ ਕੁਮਾਰ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਬਾਰੇ ਗੱਲ ਕੀਤੀ ਸੀ।
ਇਨ੍ਹਾਂ ਵਿਕਾਸ ਕਾਰਜਾਂ ਦੇ ਸ਼ੁਰੂ ਹੋਣ ਮੌਕੇ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੇਅਰ ਕੁਲਦੀਪ ਟੀਟਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਐਚਐਸ ਲੱਕੀ ਦੀ ਹਾਜ਼ਰੀ ਵਿੱਚ ਵਾਰਡ ਵਾਸੀਆਂ ਦੀ ਮੁੱਖ ਮੰਗ ਨੂੰ ਅੱਗੇ ਰੱਖਦੇ ਹੋਏ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਦੀ ਅੰਤੋਦਿਆ ਸਕੀਮ ਤਹਿਤ ਰਾਸ਼ਨ ਦੀ ਥਾਂ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸਰਕਾਰ ਵੱਲੋਂ ਅਨਾਜ ਵੰਡਿਆ ਜਾਣਾ ਚਾਹੀਦਾ ਹੈ। ਇਲਾਕੇ ਵਿੱਚ ਅੱਜ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਸਬੰਧੀ ਵੱਖ-ਵੱਖ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ, ਮਾਰਕੀਟ ਵੈੱਲਫੇਅਰ ਸਟੇਸ਼ਨ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਮੇਅਰ ਕੁਲਦੀਪ ਕੁਮਾਰ ਸਣੇ ਸੰਸਦ ਮੈਂਬਰ ਤੇ ਕੌਂਸਲਰ ਜਸਬੀਰ ਸਿੰਘ ਬੰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਪ੍ਰੇਮ ਲਤਾ, ਤਰੁਨਾ ਮਹਿਤਾ ਸਣੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚਐੱਸ ਲੱਕੀ, ਨਿਗਮ ਦੇ ਬਾਗ਼ਬਾਨੀ ਵਿਭਾਗ ਦੇ ਐਸੀ ਕਿਸ਼ਨਪਾਲ ਸਿੰਘ ਸਣੇ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਹੋਏ।

Advertisement

ਕੌਂਸਲਰ ਬੰਟੀ ਦੀ ਧੀ ਨਵਰੂਪ ਕੌਰ ਦਾ ਸਨਮਾਨ

ਕੌਂਸਲਰ ਜਸਬੀਰ ਸਿੰਘ ਬੰਟੀ ਦੀ ਧੀ ਨਵਰੂਪ ਕੌਰ ਜੋ ਏਸ਼ੀਅਨ ਖੇਡਾਂ ਵਿੱਚ ਚੁਣੀ ਗਈ ਹੈ, ਨੂੰ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਸ਼ਾਲ ਭੇਟ ਕਰ ਕੇ ਸਨਮਾਨਿਆ ਗਿਆ। ਸੰਸਦ ਮੈਂਬਰ ਨੇ ਕਿਹਾ ਕਿ ਨਵਰੂਪ ਕੌਰ ਦਾ ਇਹ ਸਨਮਾਨ ਨਾ ਸਿਰਫ਼ ਵਾਰਡ ਸਗੋਂ ਸ਼ਹਿਰ ਦੇ ਬੱਚਿਆਂ ਨੂੰ ਸੁਨੇਹਾ ਦੇਣ ਦਾ ਵੀ ਵਧੀਆ ਤਰੀਕਾ ਹੈ ਕਿ ਧੀਆਂ ਦੀਆਂ ਪ੍ਰਾਪਤੀਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇ ਉਹ ਮੈਡਲ ਲੈ ਕੇ ਆਉਂਦੀ ਹੈ ਤਾਂ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਉਸ ਨੂੰ ਯੋਗ ਸਰਕਾਰੀ ਸਹੂਲਤਾਂ ਜ਼ਰੂਰ ਦਿੱਤੀਆਂ ਜਾਣਗੀਆਂ।

Advertisement
Advertisement
Advertisement