ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਿੱਲ ਨੇੇ ਉਪ-ਕੁਲਪਤੀ ਦਾ ਅਹੁਦਾ ਸੰਭਾਲਿਆ

08:50 AM Sep 12, 2024 IST

ਸਤਵਿੰਦਰ ਬਸਰਾ
ਲੁਧਿਆਣਾ, 11 ਸਤੰਬਰ
ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਉਪ-ਕੁਲਪਤੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ।
ਡਾ. ਗਿੱਲ ਉੱਘੇ ਸਿੱਖਿਆ ਸ਼ਾਸਤਰੀ ਅਤੇ ਨਾਮਵਰ ਖੋਜਕਾਰ ਵਜੋਂ 34 ਸਾਲ ਤੋਂ ਵਧੇਰੇ ਸਮੇਂ ਤੋਂ ਵੈਟਰਨਰੀ ਸਿੱਖਿਆ, ਖੋਜ ਅਤੇ ਅਕਾਦਮਿਕ ਪ੍ਰਸ਼ਾਸਨ ਵਿੱਚ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੇ 16 ਸਾਲ ਦੇ ਪ੍ਰਸ਼ਾਸਕੀ ਤਜਰਬੇ ਵਿੱਚ 9 ਸਾਲ ਨਿਰਦੇਸ਼ਕ ਖੋਜ, ਖੋਜ ਸੰਯੋਜਕ ਅਤੇ ਹੋਰ ਮਹੱਤਵਪੂਰਨ ਜ਼ਿੰਮੇਵਾਰੀਆਂ ਸੰਭਾਲੀਆਂ ਹਨ। ਉਨ੍ਹਾਂ ਨੇ ਚਾਰ ਸਾਲ ਸਕੂਲ ਆਫ ਪਬਲਿਕ ਹੈਲਥ ਦੇ ਨਿਰਦੇਸ਼ਕ ਅਤੇ ਦੋ ਸਾਲ ਵਿਭਾਗ ਮੁਖੀ ਵਜੋਂ ਸੇਵਾ ਦਿੱਤੀ ਹੈ। ਉਹ ਕੈਨੇਡਾ ਦੀ ਯੂਨੀਵਰਸਿਟੀ ਆਫ ਸਸਕੈਚਵਨ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ 40 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਅਕਤੀਗਤ ਖੋਜ ਪ੍ਰਾਜੈਕਟਾਂ ਰਾਹੀਂ ਉਨ੍ਹਾਂ ਨੇ 50 ਕਰੋੜ ਵਿੱਤੀ ਯੋਗਦਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਅਰੀ ਖੇਤਰ ਦੇ ਵਿਕਾਸ ਲਈ ਸਥਾਪਿਤ ਕੀਤੀ ਉੱਚ ਪੱਧਰੀ ਕਮੇਟੀ ਵਿੱਚ ਉਹ ਮੈਂਬਰ ਰਹੇ ਹਨ। ਖੇਤੀ ਵਿਭਿੰਨਤਾ ਲਈ ਮਾਹਿਰ ਕਮੇਟੀ, ਰਾਜ ਕਿਸਾਨ ਨੀਤੀ ਵਿੱਚ ਪਸ਼ੂਧਨ ਉਤਪਾਦਨ ਦੀ ਭੂਮਿਕਾ ਅਤੇ ਹੋਰ ਕਈ ਉੱਘੀਆਂ ਕਮੇਟੀਆਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ। ਡਾ. ਗਿੱਲ ਨੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਅਧਿਆਪਕਾਂ ਅਤੇ ਕਰਮਚਾਰੀ ਸਾਥੀਆਂ ਨੂੰ ਪੂਰਾ ਸਹਿਯੋਗ ਦੇਣਗੇ ਅਤੇ ਉਨ੍ਹਾਂ ਦਾ ਪੂਰਾ
ਯੋਗਦਾਨ ਚਾਹੁਣਗੇ।

Advertisement

Advertisement