ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਿੰਪਾ ਨੇ ਡਾਇਰੀਆ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ

10:04 AM Sep 10, 2024 IST
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਹਸਪਤਾਲ ’ਚ ਦਾਖਿਲ ਡਾਇਰੀਆ ਦੇ ਮਰੀਜ਼ਾਂ ਦਾ ਹਾਲ ਚਾਲ ਪੁੱਛਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 9 ਸਤੰਬਰ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਈ.ਐੱਸ.ਆਈ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰ ਕੇ ਉੱਥੇ ਦਾਖਿਲ ਡਾਇਰੀਆ ਦੇ 37 ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਇਹ ਸਾਰੇ ਮਰੀਜ਼ ਮੁਹੱਲਾ ਭੀਮ ਨਗਰ ਦੇ ਵਾਸੀ ਹਨ। ਕੈਬਨਿਟ ਮੰਤਰੀ ਨੇ ਮਰੀਜ਼ਾਂ ਦੇ ਇਲਾਜ ਤੇ ਸੁਵਿਧਾਵਾਂ ਦੀ ਜਾਣਕਾਰੀ ਲਈ। ਜਿੰਪਾ ਨੇ ਦੱਸਿਆ ਕਿ ਮੁਹੱਲਾ ਭੀਮ ਨਗਰ ’ਚ ਪਿਛਲੇ ਦਿਨੀਂ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਨਾਲ ਮਿਲਣ ਦੀ ਸਮੱਸਿਆ ਆਈ ਸੀ ਜਿਸ ਨੂੰ ਨਿਗਮ ਵੱਲੋਂ ਤੁਰੰਤ ਠੀਕ ਕਰਵਾ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁਹੱਲੇ ’ਚ ਮੈਡੀਕਲ ਕੈਂਪ ਲਗਾਇਆ ਗਿਆ ਹੈ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਇਲਾਕੇ ’ਚ ਲਗਾਤਾਰ ਨਿਗਰਾਨੀ ਰੱਖੀ ਜਾਵੇ ਤਾਂ ਜੋ ਭਵਿੱਖ ਵਿਚ ਹੋਰ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ’ਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਣ।

Advertisement

Advertisement