ਜਿੰਪਾ ਨੇ ਪੰਜ ਡਾਕਟਰਾਂ ਨੂੰ ਇਮਪੈਨਲਮੈਂਟ ਪੱਤਰ ਸੌਂਪੇ
06:47 AM Aug 02, 2024 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਅਗਸਤ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਿਵਲ ਸਰਜਨ ਦਫ਼ਤਰ ਵਿੱਚ ਆਮ ਆਦਮੀ ਕਲੀਨਿਕ ਲਈ ਪੰਜ ਡਾਕਟਰਾਂ ਨੂੰ ਇਮਪੈਨਲਮੈਂਟ ਲੈਟਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਕਰੀਬ 900 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਸੂਬਾ ਵਾਸੀਆਂ ਨੂੰ ਇਨ੍ਹਾਂ ਦਾ ਕਾਫ਼ੀ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਜਿੱਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉੁੱਥੇ ਮਰੀਜ਼ਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਸੇਵਾ ਭਾਵਨਾ ਨਾਲ ਮਰੀਜ਼ਾਂ ਦਾ ਇਲਾਜ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ੀਮਾਰ ਤੇ ਡਾ. ਮਨਮੋਹਨ ਸਿੰਘ ਆਦਿ ਮੌਜੂਦ ਸਨ।
Advertisement
Advertisement
Advertisement