ਸੜਕ ਹਾਦਸੇ ’ਚ ਲੜਕੀ ਹਲਾਕ
06:43 AM Aug 07, 2024 IST
ਪੱਤਰ ਪ੍ਰੇਰਕ
ਕਾਦੀਆਂ, 6 ਅਗਸਤ
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ 30 ਸਾਲਾ ਮੁਟਿਆਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਿੰਦਾ ਸਿੰਘ ਵਾਸੀ ਪਿੰਡ ਔਲਖ ਖੁਰਦ ਦੀ ਪੁੱਤਰੀ ਭਗਵੰਤ ਕੌਰ ਜਦੋਂ ਸ਼ਾਮ ਨੂੰ ਮੋਟਰਸਾਈਕਲ ’ਤੇ ਪਿੰਡ ਵੱਲ ਜਾ ਰਹੀ ਸੀ ਤਾਂ ਰਜੋਆ ਚੌਕ ਨੇੜੇ ਅਚਾਨਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ’ਚ ਭਗਵੰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਹਰਚੋਵਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾ. ਮੋਹਪ੍ਰੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਹਰਚੋਵਾਲ ਚੌਕੀ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
Advertisement
Advertisement