ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ’ਤੇ ਵਿਦਿਆਰਥਣਾਂ ਨੇ ਬੀਐੱਸਐੱਫ ਜਵਾਨਾਂ ਨੂੰ ਰੱਖੜੀਆਂ ਬੰਨ੍ਹੀਆਂ

07:44 AM Aug 20, 2024 IST
ਵਾਹਗਾ-ਅਟਾਰੀ ਸਰਹੱਦ ’ਤੇ ਸੋਮਵਾਰ ਨੂੰ ਬੀਐੱਸਐੱਫ ਜਵਾਨ ਨੂੰ ਰੱਖੜੀ ਬੰਨ੍ਹਦੀਆਂ ਹੋਈਆਂ ਸਕੂਲਾਂ ਦੀਆਂ ਵਿਦਿਆਰਥਣਾਂ। ਫੋਟੋ: ਵਿਸ਼ਾਲ ਕੁਮਾਰ

ਦਿਲਬਾਗ ਸਿੰਘ ਗਿੱਲ
ਅਟਾਰੀ, 19 ਅਗਸਤ
ਇੱਥੋਂ ਦੀ ਸਰੱਹਦ ’ਤੇ ਸਥਿਤ ਜੇਸੀਪੀ ਅਟਾਰੀ ਵਿਚ ਅੱਜ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜ਼ੇਸ਼ਨ (ਰਾਸੋ) ਦੀ ਮੁਖੀ ਕਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਔਰਤਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਜਵਾਨਾਂ ਨੇ ਭੈਣਾਂ ਨੂੰ ਦੇਸ਼ ਦੀ ਰੱਖਿਆ ਕਰਨ ਦਾ ਪੂਰਨ ਭਰੋਸਾ ਦਿੱਤਾ। ਇਸ ਮੌਕੇ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੇ ਪ੍ਰਿੰਸੀਪਲ ਡਾਇਰੈਕਟਰ ਅੰਜਨਾ ਸੇਠ ਨੇ ਸਹਿਯੋਗ ਦਿੱਤਾ। ਰੱਖੜੀ ਦੇ ਤਿਉਹਾਰ ਦਾ ਇਹ ਮੌਕਾ ਬਹੁਤ ਹੀ ਭਾਵੁਕ ਸੀ ਕਿਉਂਕਿ ਵੱਡੀ ਗਿਣਤੀ ਜਵਾਨ ਆਪਣੇ ਘਰਾਂ ਤੋਂ ਸੈਂਕੜੇ ਮੀਲ ਦੂਰ ਸਰਹੱਦ ’ਤੇ ਤਾਇਨਾਤ ਹਨ। ਇਸ ਮੌਕੇ ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨੇ ਕਿਹਾ ਕਿ ਭਰਾ-ਭੈਣ ਦੇ ਪਿਆਰ ਨਾਲ ਜੁੜਿਆ ਇਹ ਤਿਉਹਾਰ ਸਾਡੀਆਂ ਭੈਣਾਂ ਦੀ ਸੁਰੱਖਿਆ ਦੀ ਗਾਰੰਟੀ ਦਿੰਦਾ ਹੈ, ਭੈਣਾਂ ਵੀ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਰੱਖਿਆ ਲਈ ਅਰਦਾਸ ਕਰਦੀਆਂ ਹਨ। ਇਸ ਮੌਕੇ ਡਾ. ਜਸਪ੍ਰੀਤ ਕੌਰ ਸੰਧੂ ਹਾਜ਼ਰ ਸਨ। ਇਸੇ ਦੌਰਾਨ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਵੀ ਜਵਾਨਾਂ ਦੇ ਰੱਖੜੀ ਬੰਨ੍ਹੀ।

Advertisement

ਕੈਬਨਿਟ ਮੰਤਰੀ ਨੇ ਬੀਐੱਸਐੱਫ਼ ਖੜਕਾਂ ਵਿੱਚ ਮਹਿਲਾ ਕਰਮੀਆਂ ਤੋਂ ਰੱਖੜੀ ਬੰਨ੍ਹਵਾਈ

ਹੁਸ਼ਿਆਰਪੁਰ (ਪੱਤਰ ਪ੍ਰੇਰਕ):

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੀਮਾ ਸੁਰੱਖਿਆ ਬਲ ਦੇ ਖੜਕਾਂ ਸਥਿਤ ਟ੍ਰੇਨਿੰਗ ਕੈਂਪ ਵਿਚ ਮਹਿਲਾ ਕਰਮੀਆਂ ਤੋਂ ਰੱਖੜੀ ਬੰਨ੍ਹਵਾਈ। ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਮਿਹਨਤ ਤੇ ਸਮਰਪਣ ਭਾਵਨਾ ਕਾਰਨ ਆਮ ਨਾਗਰਿਕ ਸੁਰੱਖਿਅਤ ਹਨ ਅਤੇ ਸਮਾਜਿਕ ਤਿਉਹਾਰਾਂ ਨੂੰ ਉਤਸ਼ਾਹ ਨਾਲ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਕੇਵਲ ਭੈਣ ਭਰਾ ਦੇ ਸਬੰਧ ਨਹੀਂ ਬਲਕਿ ਸਮਾਜਿਕ ਸਬੰਧਾਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ।

Advertisement

Advertisement