ਬਿਮਾਰੀ ਤੋਂ ਪ੍ਰੇਸ਼ਾਨ ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
08:19 AM Jul 21, 2023 IST
ਟ੍ਰਬਿਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਜੁਲਾਈ
ਇੱਥੇ ਦੇ ਮਾਡਲ ਟਾਊਨ ਇਲਾਕੇ ਦੀ ਰਹਿਣ ਵਾਲੀ ਲੜਕੀ ਨੇ ਵੀਰਵਾਰ ਦੀ ਸਵੇਰੇ ਆਪਣੇ ਘਰ ਦੇ ਨਾਲ ਬਣੇ ਕੋਚਿੰਗ ਸੈਂਟਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ ਅਮਨਦੀਪ ਕੌਰ (19) ਨੂੰ ਮਿਰਗੀ ਦਾ ਦੌਰਾ ਪੈਂਦਾ ਸੀ, ਜਿਸ ਕਾਰਨ ਉਸ ਦਾ ਸਿਰ ਦਰਦ ਹੁੰਦਾ ਰਹਿੰਦਾ ਸੀ। ਉਸਦਾ ਇਲਾਜ ਵੀ ਚੱਲ ਰਿਹਾ ਸੀ, ਪਰ ਕੋਈ ਫਰਕ ਨਹੀਂ ਸੀ। ਪਰਿਵਾਰ ਵਾਲਿਆਂ ਨੂੰ ਉਹ ਪ੍ਰੇਸ਼ਾਨੀ ਦੀ ਹਾਲਾਤ ਦੱਸਦੀ ਸੀ। ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਉਹ ਕਮਰੇ ’ਚ ਨਹੀਂ ਸੀ ਤਾਂ ਪਰਿਵਾਰ ਵਾਲੇ ਉਸ ਨੂੰ ਕੋਚਿੰਗ ਸੈਂਟਰ ਦੇ ਉਪਰ ਬਣੇ ਕਮਰੇ ’ਚੋਂ ਬੁਲਾਉਣ ਗਏ ਤਾਂ ਅੰਦਰ ਅਮਨ ਦੀ ਲਾਸ਼ ਲਟਕ ਰਹੀ ਸੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਥਾਣਾ ਮਾਡਲ ਟਾਊਨ ਦੀ ਐੱਸਐੱਚਓ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement