ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ੀਰਾ ਵਿੱਚ ਲੜਕੀਆਂ ਦੀ ਬਾਕਸਿੰਗ ਚੈਂਪੀਅਨਸ਼ਿਪ ਸ਼ੁਰੂ

10:01 AM Nov 07, 2024 IST
ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਸ਼ੰਕਰ ਕਟਾਰੀਆ ਅਤੇ ਹੋਰ ਪਤਵੰਤੇ।

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 6 ਨਵੰਬਰ
ਇੱਥੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਨੀਤਾ ਰਾਣੀ ਅਤੇ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ, ਮਾਸਟਰ ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਜੱਜ, ਨਗਰ ਕੌਂਸਲ ਜ਼ੀਰਾ ਦੀ ਪ੍ਰਧਾਨ ਸਰਬਜੀਤ ਕੌਰ, ਮੁੱਖ ਅਧਿਆਪਕ ਵਿਸ਼ੇਸ਼ ਸਚਦੇਵਾ ਤੇ ਪ੍ਰਿੰਸੀਪਲ ਕੰਵਲਜੀਤ ਸਿੰਘ ਵੱਲੋਂ ਕੀਤਾ ਗਿਆ। ਉਦਘਾਟਨੀ ਸਮਾਗਮ ਵਿੱਚ ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾ ਕੇ ਉਦਘਾਟਨ ਕੀਤਾ। ਇਹ ਚੈਂਪੀਅਨਸ਼ਿਪ ਸੂਬੇ ਦੇ 23 ਜ਼ਿਲ੍ਹਿਆਂ ਦੀਆਂ ਖਿਡਾਰਨਾਂ ਵਿਚਕਾਰ ਅੰਡਰ 17 ਤੇ 19 ਸਾਲ ਉਮਰ ਵਰਗ ਵਿੱਚ ਕਰਵਾਈ ਜਾ ਰਹੀ ਹੈ। ਇਸ ਮੌਕੇ ਖਿਡਾਰਨਾਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਸਮਾਗਮ ਵਿੱਚ ਅਕਸ਼ ਕੁਮਾਰ ਡੀਐੱਮ ਸਪੋਰਟਸ ਫਿਰੋਜ਼ਪੁਰ, ਕੁਲਦੀਪ ਸਿੰਘ ਸਿੱਧੂ, ਪ੍ਰਿੰਸੀਪਲ ਗੁਰਮੇਲ ਸਿੰਘ, ਪ੍ਰਿੰਸੀਪਲ ਨਰਿੰਦਰਪਾਲ ਸਿੰਘ, ਮਾ. ਜੋਗਿੰਦਰ ਸਿੰਘ ਕੰਡਿਆਲ, ਲੈਕਚਰਾਰ ਲਕਸ਼ਮੀ ਵਰਮਾ, ਪਰਮਜੀਤ ਸਿੰਘ ਡੀਪੀ, ਬਲਜਿੰਦਰ ਸਿੰਘ ਡੀਪੀ ਤੇ ਹਰਪ੍ਰੀਤ ਸਿੰਘ ਡੀਪੀ ਤੋਂ ਇਲਾਵਾ ਸਟਾਫ਼ ਮੈਂਬਰ ਹਾਜ਼ਰ ਸਨ।

Advertisement

Advertisement