ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੇਮ ਸਬੰਧਾਂ ’ਚ ਅੜਿੱਕਾ ਬਣਨ ਕਾਰਨ ਕੀਤਾ ਲੜਕੀ ਦੇ ਪਿਤਾ ਦਾ ਕਤਲ

05:30 AM Dec 14, 2024 IST

ਪੱਤਰ ਪ੍ਰੇਰਕ
ਜਗਰਾਉਂ, 13 ਦਸੰਬਰ
ਪੁਲੀਸ ਨੇ ਇਥੇ ਦੇਰ ਰਾਤ ਹੋਏ ਕਤਲ ਦੇ ਮਾਮਲੇ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਸੁਲਝਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਰਿਸ਼ਭ ਜੈਨ ਵਜੋਂ ਹੋਈ ਹੈ। ਪੁਲੀਸ ਨੇ ਸੀਸੀਟੀਵੀ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਹ ਕਤਲ ਪ੍ਰੇਮ ਸਬੰਧਾਂ ’ਚ ਅੜਿੱਕਾ ਬਣਨ ਕਾਰਨ ਕੀਤਾ ਗਿਆ ਹੈ। ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਮ੍ਰਿਤਕ ਸੰਜੀਵ ਸ਼ਰਮਾ ਦੀ ਲੜਕੀ ਨੇ ਪੁਲੀਸ ਕੋਲ ਦਿੱਤੇ ਬਿਆਨਾਂ ’ਚ ਖੁਲਾਸਾ ਕੀਤਾ ਸੀ ਕਿ ਉਸ ਦੇ ਮੁਲਜ਼ਮ ਰਿਸ਼ਭ ਜੈਨ ਨਾਲ ਪ੍ਰੇਮ ਸਬੰਧ ਸਨ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ। ਰਿਸ਼ਭ ਜੈਨ ਨੇ ਆਪਣੇ ਪ੍ਰੇਮ ਸਬੰਧਾਂ ਵਿੱਚ ਸੰਜੀਵ ਸ਼ਰਮਾ ਨੂੰ ਅੜਿੱਕਾ ਸਮਝਦੇ ਹੋਏ ਉਸ ਦਾ ਸਿਰ ’ਚ ਰਾਡ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਦੀ ਫੁਟੇਜ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।

Advertisement

Advertisement