For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਅਤੇ ਪਠਾਨਕੋਟ ਦੀਆਂ ਲੜਕੀਆਂ ਆਫੀਸਰਜ਼ ਟਰੇਨਿੰਗ ਅਕੈਡਮੀ ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ

05:32 PM Jul 05, 2023 IST
ਬਠਿੰਡਾ ਅਤੇ ਪਠਾਨਕੋਟ ਦੀਆਂ ਲੜਕੀਆਂ ਆਫੀਸਰਜ਼ ਟਰੇਨਿੰਗ ਅਕੈਡਮੀ ਚੇਨੱਈ ’ਚ ਪ੍ਰੀ ਕਮਿਸ਼ਨ ਟਰੇਨਿੰਗ ਲਈ ਚੁਣੀਆਂ
ਅਰਸ਼ਦੀਪ ਕੌਰ ਸਿੱਧੂ
Advertisement

ਚੰਡੀਗੜ੍ਹ, 5 ਜੁਲਾਈ
ਇਥੋਂ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਕੈਡਿਟਾਂ ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ, ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ।

Advertisement

ਪੱਲਵੀ

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏਐੱਫਪੀਆਈ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਿੱਚ ਮਦਦ ਕਰ ਰਹੀ ਹੈ। ਸੂਬੇ ਦੀਆਂ ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏਐੱਫਪੀਆਈ ਵਿਖੇ ਐੱਨਡੀਏ ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ 2 ਜੁਲਾਈ ਤੋਂ ਕੋਰਸ ਸ਼ੁਰੂ ਹੋ ਚੁੱਕਾ ਹੈ। ਮਾਈ ਭਾਗੋ ਏਐੱਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ (ਸੇਵਾਮੁਕਤ) ਨੇ ਦੋਵੇਂ ਮਹਿਲਾ ਕੈਡਿਟਾਂ ਦੀ ਚੋਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਮਹਿਲਾ ਕੈਡਿਟਾਂ ਦੀ ਚੋਣ ਨਾਲ ਹੁਣ ਤੱਕ ਸੰਸਥਾ ਦੀਆਂ 28 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ੳੁਨ੍ਹਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Advertisement
Tags :
Author Image

Advertisement
Advertisement
×