For the best experience, open
https://m.punjabitribuneonline.com
on your mobile browser.
Advertisement

ਲੜਕੀਆਂ ਦੀ ਕਬੱਡੀ ਚੈਂਪੀਅਨਸ਼ਿਪ ਦਾ ਆਗਾਜ਼

09:12 AM Dec 11, 2023 IST
ਲੜਕੀਆਂ ਦੀ ਕਬੱਡੀ ਚੈਂਪੀਅਨਸ਼ਿਪ ਦਾ ਆਗਾਜ਼
ਕਬੱਡੀ ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ।
Advertisement

ਜਗਮੋਹਨ ਸਿੰਘ/ਗੁਰਦੇਵ ਸਿੰਘ ਗਹੂੰਣ
ਰੂਪਨਗਰ/ਬਲਾਚੌਰ, 10 ਦਸੰਬਰ
ਅੱਜ ਇੱਥੇ ਲੈਮਰਿਨ ਟੈੱਕ ਸਕਿੱਲਜ ਯੂਨੀਵਰਸਿਟੀ ਪੰਜਾਬ ਰੈਲਮਾਜਰਾ ਵਿੱਚ ਐਮਚਿਓਰ ਕਬੱਡੀ ਫੈਡਰੇਸ਼ਨ ਆਫ ਇੰਡੀਆ (ਏਕੇਐਫਆਈ) ਵੱਲੋਂ ਕਰਵਾਈ ਜਾ ਰਹੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ। 10 ਦਸੰਬਰ ਤੋਂ 13 ਦਸੰਬਰ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨੈਸ਼ਨਲ ਸਟਾਈਲ ਕਬੱਡੀ ’ਤੇ ਧਿਆਨ ਕੇਂਦਰਿਤ ਕਰਨ ਦੀ ਸਖ਼ਤ ਜ਼ਰੂਰਤ ਹੈ, ਕਿਉਂਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਹੈ। ਯੂਨੀਵਰਸਿਟੀ ਦੇ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਭਾਰਤੀ ਰੇਲਵੇ ਦੀ ਟੀਮ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 27 ਟੀਮਾਂ ਤੇ 400 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਦਿਨੇਸ਼ ਚੱਢਾ ਵਿਧਾਇਕ ਰੂਪਨਗਰ, ਸੰਤੋਸ਼ ਕਟਾਰੀਆ ਵਿਧਾਇਕ ਬਲਾਚੌਰ, ਅਰੁਣ ਰਾਘਵ ਮੀਤ ਪ੍ਰਧਾਨ ਐੱਮ.ਐਂਡ.ਐੱਮ (ਸਵਰਾਜ ਡਵੀਜ਼ਨ), ਤਜਿੰਦਰ ਸਿੰਘ ਮਿੱਢੂਖੇੜਾ ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ ਪੰਜਾਬ, ਮਹੇਸ਼ ਕੁਮਾਰ (ਡੰਪੀ ਪਹਿਲਵਾਨ) ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement