ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੜਕੀਆਂ ਉੱਚ ਸਿੱਖਿਆ ਨਾਲ ਆਤਮ-ਨਿਰਭਰ ਬਣਨ: ਕਾਂਤਾ ਗੋਇਲ

08:51 AM Mar 31, 2025 IST
featuredImage featuredImage
ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਅਤੇ ਪ੍ਰਬੰਧਕ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਮਾਰਚ
ਜ਼ਿਲ੍ਹਾ ਸਿੱਖਿਆ ਅਫਸਰ ਤਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀਐੱਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ ਵਿੱਚ ਸਕੂਲ ਇੰਚਾਰਜ ਰੋਸ਼ਨ ਲਾਲ ਦੀ ਅਗਵਾਈ ਹੇਠ ਸਲਾਨਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਹੈੱਡ ਮਾਸਟਰ, ਅਧਿਆਪਕਾਂ, ਐੱਸਐੱਮਸੀ ਕਮੇਟੀ ਮੈਂਬਰਾਂ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਵਿੱਚ ਨੈਸ਼ਨਲ ਐਵਾਰਡੀ ਰਿਟਾਇਰਡ ਅਧਿਆਪਕਾ ਤੇ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਕੂਲ ਲਈ ਨਵੀਂ ਤੇ ਖੁੱਲ੍ਹੀ ਥਾਂ ਦੇਣ ਦਾ ਵਾਅਦਾ ਦੁਹਰਾਇਆ। ਉਨ੍ਹਾਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਆਤਮ-ਨਿਰਭਰ ਬਣਨ ਦਾ ਸੱਦਾ ਦਿੱਤਾ।
ਸਮਾਗਮ ਦੌਰਾਨ ਸੂਬੇ ਵਿੱਚੋਂ ਪਹਿਲੇ ਸਥਾਨ ’ਤੇ ਰਹਿਣ ਵਾਲੀ ਅਥਲੀਟ ਕਸ਼ਿਸ਼ ਅਤੇ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਗਗਨਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਮੰਚ ਦਾ ਸੰਚਾਲਨ ਜਗਵਿੰਦਰ ਕੌਰ ਖਰੋੜ, ਰਾਜ ਰਾਣੀ, ਊਸ਼ਾ ਜੈਨ ਅਤੇ ਰਿਸ਼ੂ ਰਾਣੀ ਨੇ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਰੋਸ਼ਨ ਲਾਲ ਨੇ ਸਕੂਲ ਦੀਆਂ ਸਾਲਾਨਾ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਸਮੂਹ ਸਟਾਫ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ। ਸ੍ਰੀਮਤੀ ਕਾਂਤਾ ਗੋਇਲ ਨੂੰ ਐਵਾਰਡ ਆਫ ਆਨਰ ਨਾਲ ਸਨਮਾਨਿਆ ਗਿਆ। ਸਮਾਗਮ ਦੌਰਾਨ ਸਕੂਲ ਦੇ ਨਵੇਂ ਪ੍ਰੋਸਪੈਕਟ ਅਤੇ ਬੱਚਿਆਂ ਲਈ ਨਵੀਂ ਵਰਦੀ ਨੂੰ ਵੀ ਲਾਂਚ ਕੀਤਾ ਗਿਆ। ਸਮਾਗਮ ਵਿੱਚ ਸੀਐੱਮਸੀ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ, ਬਲਾਕ ਨੋਡਲ ਪ੍ਰਿੰਸੀਪਲ ਬੀਐੱਨਓ ਦਿਲਦੀਪ ਕੌਰ, ਐੱਸਓਈ ਲਹਿਰਾਗਾਗਾ ਦੇ ਪ੍ਰਿੰਸੀਪਲ ਹਿਤਵੇਸ਼ ਕੁਮਾਰ, ਐੱਸਓਈ ਛਾਜਲੀ ਦੇ ਪ੍ਰਿੰਸੀਪਲ ਗੁਰਵਿੰਦਰ ਸਿੰਘ, ਹੈੱਡ ਮਾਸਟਰ ਅਰੁਣ ਗਰਗ, ਸਮਾਜਸੇਵੀ ਜਸ ਪੇਂਟਰ, ਆੜ੍ਹਤੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਰਕੇਸ਼ ਕੁਮਾਰ, ਪੀਐੱਮ ਸ੍ਰੀ ਸਰਕਾਰੀ ਕੰਨਿਆ ਸਕੂਲ ਮੂਨਕ ਦੇ ਪ੍ਰਿੰਸੀਪਲ ਸੰਦੀਪ ਕੁਮਾਰ, ਲੈਕਚਰਾਰ ਨਿਰਮਲਾ ਭਾਰਦਵਾਜ, ਰੀਟਾ ਰਾਣੀ ਅਤੇ ਵਿਜੇ ਕੁਮਾਰ ਹਾਜ਼ਰ ਸਨ।

Advertisement

Advertisement