ਗੁਰੂ ਤੇਗ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਜੇਤੂ
10:27 PM Jun 23, 2023 IST
ਧੂਰੀ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀਸੀਬੀ ਬੈਂਕ ਸੰਗਰੂਰ ਦੇ ਸਹਿਯੋਗ ਨਾਲ ਅੰਤਰ-ਸਕੂਲ ਭਾਸ਼ਣ ਮੁਕਾਬਲਾ ਤੇ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ, ਧੂਰੀ, ਸੰਗਰੂਰ ਵੱਲੋਂ ਜੂਨੀਅਰ ਵਰਗ ਵਿੱਚ ਸੱਤਵੀਂ ਜਮਾਤ ਦੀ ਪਾਹੁਲਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਨੌਂਵੀਂ ਜਮਾਤ ਦੀ ਸੁਖਮਨਪ੍ਰੀਤ ਕੌਰ ਨੇ ਪੋਸਟਰ ਮੁਕਾਬਲੇ ਵਿੱਚ ਤੀਜਾ ਅਤੇ 12ਵੀਂ ਜਮਾਤ ਦੀ ਜਸਲੀਨ ਕੌਰ ਨੇ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਕੈਪਟਨ ਰੋਹਿਤ ਦਿਵੇਦੀ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ। ਵਾਈਸ ਪ੍ਰਿੰਸੀਪਲ ਬਿਨੋਏ ਪੀ.ਕੇ. ਨੇ ਜੇਤੂਆਂ ਦੀ ਸ਼ਲਾਘਾ ਕੀਤੀ। ਸਕੂਲ ਟਰੱਸਟ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਵੀ ਵਿਦਿਆਰਥੀਆਂ ਅਤੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement